ਬਠਿੰਡਾ ਵਿੱਚ ਸਕੂਲ ਵੈਨ ਚਾਲਕਾਂ ਨੇ ਡੀਸੀ ਦਫ਼ਤਰ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ - ਬਠਿੰਡਾ ਵਿੱਚ ਸਕੂਲ ਵੈਨ ਚਾਲਕਾਂ ਦਾ ਰੋਸ ਪ੍ਰਦਰਸ਼ਨ
🎬 Watch Now: Feature Video
ਬਠਿੰਡਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਸਕੂਲ ਵੈਨਾਂ ਦੇ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਕਈ ਸਕੂਲੀ ਵਾਹਨਾਂ ਦੇ ਚਲਾਨ ਕੱਟ ਦਿੱਤੇ ਹਨ, ਜਿਸ ਤੋਂ ਬਾਅਦ ਸਕੂਲ ਵੈਨ ਐਸੋਸੀਏਸ਼ਨ ਨੇ ਹੜਤਾਲ ਕਰ ਆਪਣਾ ਰੋਸ ਜ਼ਾਹਰ ਕੀਤਾ। ਭਾਰੀ ਗਿਣਤੀ ਵਿੱਚ ਡਰਾਈਵਰ ਬਠਿੰਡਾ ਦੇ ਡੀ.ਸੀ ਦਫ਼ਤਰ ਦੇ ਬਾਹਰ ਜਮ੍ਹਾ ਹੋਏ ਹਨ। ਬੱਸ ਵੈਨ ਚਾਲਕਾਂ ਦਾ ਕਹਿਣਾ ਹੈ ਕਿ ਉਹ ਸਰਕਾਰ ਦੀਆਂ ਹਦਾਇਤਾ ਮੰਨਣ ਨੂੰ ਤਿਆਰ ਹਨ ਪਰ ਸਰਕਾਰ ਉਨ੍ਹਾਂ ਨੂੰ ਕੁਝ ਸਮਾਂ ਦੇਵੇ ਤਾਂ ਕਿ ਜਿਹੜੀ ਕੁਝ ਕਮੀਆਂ ਹਨ ਉਨ੍ਹਾਂ ਨੂੰ ਪੂਰਾ ਕੀਤਾ ਜਾ ਸਕੇ।