ਐਸਡੀਐਮ ਨੇ ਕੀਤੀ ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਦੀ ਅਚਨਚੇਤ ਚੈਕਿੰਗ - ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਦੀ ਅਚਨਚੇਤ ਚੈਕਿੰਗ

🎬 Watch Now: Feature Video

thumbnail

By

Published : Jan 7, 2022, 9:02 PM IST

ਫ਼ਤਿਹਗੜ੍ਹ ਸਾਹਿਬ: ਕੋਰੋਨਾ ਮਹਾਂਮਾਰੀ 'ਤੇ ਠੱਲ੍ਹ ਪਾਉਣ ਦੇ ਲਈ ਫ਼ਤਿਹਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਦੇ ਵਿੱਚ ਵੈਕਸੀਨ ਕੈਂਪ ਚੱਲ ਰਿਹਾ ਹੈ, ਜਿਸ ਦੀ ਅਚਨਚੇਤ ਚੈਕਿੰਗ ਫ਼ਤਿਹਗੜ੍ਹ ਸਾਹਿਬ ਦੇ ਐਸ.ਡੀ.ਐਮ. ਹਿਮਾਂਸ਼ੂ ਗੁਪਤਾ ਨੇ ਕੀਤੀ। ਇਸ ਮੌਕੇ ਗੱਲਬਾਤ ਕਰਦੇ ਹੋਏ ਐੱਸਡੀਐੱਮ ਹਿਮਾਂਸ਼ੂ ਗੁਪਤਾ ਨੇ ਕਿਹਾ ਕਿ ਉਨ੍ਹਾਂ ਨੇ ਫ਼ਤਿਹਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਵਿੱਚ ਚੱਲ ਰਹੇ ਕੋਰੋਨਾ ਵੈਕਸੀਨੇਸ਼ਨ ਕੈਂਪ ਦੀ ਚੈਕਿੰਗ ਕੀਤੀ ਗਈ ਹੈ। ਉੱਥੇ ਉਨ੍ਹਾਂ ਨੇ ਕਿਹਾ ਕਿ ਖ਼ਰਾਬ ਮੌਸਮ ਦੇ ਬਾਵਜੂਦ ਵੀ ਵੱਡੀ ਗਿਣਤੀ ਵਿੱਚ ਲੋਕ ਵੈਕਸੀਨ ਲਗਵਾਉਣ ਦੇ ਲਈ ਆਏ ਹਨ। ਜਿਸ ਤੋਂ ਜ਼ਾਹਿਰ ਹੁੰਦਾ ਹੈ ਕਿ ਲੋਕ ਜਾਗਰੂਕ ਹੋ ਗਏ ਹਨ। ਉੱਥੇ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਮਹਾਂਮਾਰੀ ਤੋਂ ਬਚਣ ਦੇ ਲਈ ਸਾਨੂੰ ਵੈਕਸੀਨ ਜ਼ਰੂਰ ਲਗਵਾਉਣੀ ਚਾਹੀਦੀ ਹੈ ਅਤੇ ਮਾਸਕ ਲਗਾ ਕੇ ਰੱਖਣਾ ਚਾਹੀਦਾ ਹੈ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.