ਕੋਰੋਨਾ ਦੇ ਪ੍ਰਕੋਪ ਨੂੰ ਰੋਕਣ ਲਈ ਸਰਹੱਦੀ ਪਿੰਡ ਸੀਲ
🎬 Watch Now: Feature Video
ਫਾਜ਼ਿਲਕਾ: ਰਾਜਸਥਾਨ ਦੇ ਨਾਲ ਲੱਗਦੇ ਜ਼ਿਲ੍ਹਾ ਫਾਜ਼ਿਲਕਾ ਵਿੱਚ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਮਰੀਜਾ ਦੀ ਗਿਣਤੀ ਦਿਨੋਂ-ਦਿਨ ਵੱਧਦੀ ਹੀ ਜਾ ਰਹੀ ਹੈ। ਜਿਸਨੂੰ ਗੰਭੀਰਤਾ ਨਾਲ ਲੈਂਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਵਜ਼ੀਰਪੁਰ ਵਾਲਾ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ ਤੇ ਇਲਾਕਾ ਨਿਵਾਸੀਆਂ ਨੂੰ 10 ਦਿਨਾਂ ਲਈ ਬੇਨਤੀ ਕੀਤੀ ਹੈ ਕਿ ਉਹ ਘਰਾਂ ਵਿੱਚ ਹੀ ਰਹਿਣਾ। ਉਥੇ ਹੀ ਸਿਹਤ ਵਿਭਾਗ ਵੱਲੋਂ ਘਰ-ਘਰ ਜਾ ਕੇ ਲੋਕਾਂ ਦੇ ਟੈਸਟ ਵੀ ਕੀਤੇ ਜਾ ਰਹੇ ਹਨ। ਉਥੇ ਹੀ ਪੁਲਿਸ ਅਧਿਕਾਰੀ ਨੇ ਕਿਹਾ ਕਿ ਕੋਰੋਨਾ ਦੇ ਵਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਪਿੰਡ ਨੂੰ ਸੀਲ ਕਰ ਦਿੱਤਾ ਹੈ ਤਾਂ ਜੋ ਕੋਰੋਨਾ ਦੇ ਵੱਧ ਰਹੇ ਮਰੀਜ਼ਾਂ ਨੂੰ ਰੋਕਿਆ ਜਾ ਸਕੇ। ਇਸ ਤੋਂ ਇਲਾਵਾ 2 ਹੋਰ ਪਿੰਡ ਵੀ ਛਾਉਣੀ ਜੌਹਨ ਵਿੱਚ ਤਬਦੀਲ ਹੋ ਗਏ ਹਨ। ਇਹ ਪਿੰਡਾਂ ਦੀ ਅਬਾਦੀ 7 ਅਤੇ 8 ਹਜ਼ਾਰ ਦੇ ਨੇੜੇ ਹੈ।