ਗੁਰਮੀਤ ਰਾਮ ਰਹੀਮ ਨੂੰ ਫਰਲੋ ਦੇਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ - Ram Rahim furlough For 21 Days
🎬 Watch Now: Feature Video
ਅੰਮ੍ਰਿਤਸਰ: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਦਿੱਤੀ ਗਈ ਹੈ। ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਾਉਣ ਵਾਲਾ ਹੈ, ਜਿਸ ’ਤੇ ਤੁਰੰਤ ਰੋਕ ਲੱਗਣੀ ਚਾਹੀਦੀ ਹੈ। ਚੋਣਾਂ ਮੌਕੇ ਭਾਜਪਾ ਰਾਜਸੀ ਲਾਹਾ ਲੈਣ ਦੇ ਮੰਤਵ ਨਾਲ ਦੇਸ਼ ਅਤੇ ਖ਼ਾਸਕਰ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਤੋਂ ਵੀ ਗੁਰੇਜ ਨਹੀਂ ਕਰ ਰਹੀ। ਸਿੱਖ ਭਾਵਨਾਵਾਂ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੀਆਂ ਅਤੇ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।