ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਦੇ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ - ਸ਼੍ਰੋਮਣੀ ਅਕਾਲ ਦਲ ਪਠਾਨਕੋਟ
🎬 Watch Now: Feature Video
ਪਠਾਨਕੋਟ: ਕਾਂਗਰਸ ਦੀਆਂ ਲੋਕ ਮਾਰੂ ਨੀਤੀਆਂ ਦੇ ਖ਼ਿਲਾਫ਼ ਵੀਰਵਾਰ ਨੂੰ ਸ਼੍ਰੋਮਣੀ ਅਕਾਲ ਦਲ ਦੇ ਵਰਕਰਾਂ ਨੇ ਇਕੱਠੇ ਹੋ ਕੇ ਪਠਾਨਕੋਟ ਵਿਖੇ ਸੜਕਾਂ 'ਤੇ ਉਤਰ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਅਕਾਲੀ ਵਰਕਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਵਾਅਦੇ ਸੂਬੇ ਦੇ ਲੋਕਾਂ ਨਾਲ ਕੀਤੇ ਸਨ, ਉਹ ਹਾਲੇ ਤੱਕ ਸਰਕਾਰ ਨੇ ਪੂਰੇ ਨਹੀਂ ਕੀਤੇ। ਇਸ ਦੇ ਨਾਲ ਉਨ੍ਹਾਂ ਕਿਹਾ ਸਰਕਾਰ ਨੇ ਨੌਕਰੀਆਂ ਤਾਂ ਕੀ ਦੇਣੀਆਂ ਸੀ, ਸਰਕਾਰ ਇਸ ਦੇ ਉਲਟ ਜਾ ਕੇ ਵੱਖ-ਵੱਖ ਵਿਭਾਗਾਂ ਵਿੱਚੋਂ ਅਸਾਮੀਆਂ ਖ਼ਤਮ ਕਰਨ 'ਤੇ ਲੱਗੀ ਹੋਈ ਹੈ। ਉੱਥੇ ਹੀ ਉਨ੍ਹਾਂ ਕਿਹਾ ਕਿ ਅੱਜ ਸੂਬੇ ਵਿੱਚ ਸ਼ਰਾਬ ਮਾਫੀਆ, ਟਰਾਂਸਪੋਰਟ ਮਾਫੀਆ, ਰੇਤ ਮਾਫੀਆ ਦਾ ਕਬਜ਼ਾ ਹੈ।