ਰਾਏਕੋਟ ਦੇ ਪਿੰਡ ਛੱਜਾਵਾਲ 'ਚ ਸ਼੍ਰੋਮਣੀ ਕਮੇਟੀ ਨੇ ਇੱਕ ਏਕੜ 'ਚ ਲਗਾਇਆ "ਬੂਟਿਆਂ ਦਾ ਜੰਗਲ" - ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ
🎬 Watch Now: Feature Video
ਲੁਧਿਆਣਾ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਵਾਤਾਵਰਣ ਦੀ ਸ਼ੁੱਧਤਾ ਦੇ ਮਕਸਦ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਤਾਵਰਣ ਪ੍ਰੇਮੀ ਸੰਤ ਬਾਬਾ ਸੇਵਾ ਸਿੰਘ ਕਾਰ ਸੇਵਾ ਖੰਡੂਰ ਸਾਹਿਬ ਵਾਲਿਆਂ ਦੇ ਸਹਿਯੋਗ ਨਾਲ ਚਲਾਈ ਜੰਗਲ ਲਗਾਉਣ ਦੀ ਮੁਹਿੰਮ ਤਹਿਤ ਰਾਏਕੋਟ ਦੇ ਪਿੰਡ ਛੱਜਾਵਾਲ ਵਿਖੇ ਸਥਿਤ ਸ਼੍ਰੋਮਣੀ ਕਮੇਟੀ ਦੀ ਇੱਕ ਏਕੜ ਜ਼ਮੀਨ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਭਾਈ ਜਗਜੀਤ ਸਿੰਘ ਤਲਵੰਡੀ ਤੇ ਮੈਨੇਜ਼ਰ ਨਿਰਭੈ ਸਿੰਘ (ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਹੇਰਾਂ) ਦੀ ਦੇਖ-ਰੇਖ ਹੇਠ ਜੰਗਲ ਲਗਾਇਆ ਜਾ ਰਿਹਾ ਹੈ। ਇਸ ਕਾਰਜ ਦੀ ਆਰੰਭਤਾ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਿੰਘ ਸਾਹਿਬ ਭਾਈ ਗੁਰਮਿੰਦਰ ਸਿੰਘ ਕਥਾਵਾਚਕ ਸ਼੍ਰੀ ਦਰਬਾਰ ਸਾਹਿਬ, ਸੰਤ ਬਾਬਾ ਸੇਵਾ ਸਿੰਘ ਖੰਡੂਰ ਸਾਹਿਬ, ਭਾਈ ਗੁਰਚਰਨ ਸਿੰਘ ਗਰੇਵਾਲ ਸ਼੍ਰੋਮਣੀ ਕਮੇਟੀ ਮੈਂਬਰ, ਭਾਈ ਹਰਪਾਲ ਸਿੰਘ ਜੱਲਾ ਸ਼੍ਰੋਮਣੀ ਕਮੇਟੀ ਮੈਂਬਰ ਆਦਿ ਆਗੂਆਂ ਨੇ ਦਰਖਤਾਂ ਦੀ ਤ੍ਰਿਵੈਣੀ ਲਗਾ ਕੇ ਸ਼ੁਰੂਆਤ ਕੀਤੀ।