ਸ਼ਿਵ ਸੈਨਾ ਜਲੰਧਰ ਦੇ ਜ਼ਿਲ੍ਹਾ ਪ੍ਰਧਾਨ ਨੂੰ ਜਾਨੋ ਮਾਰਨ ਦੀ ਮਿਲੀ ਧਮਕੀ - ਸ਼ਿਵ ਸੈਨਾ ਜਲੰਧਰ
🎬 Watch Now: Feature Video
ਜਲੰਧਰ: ਸ਼ਿਵ ਸੈਨਾ (ਬਾਲ ਠਾਕਰੇ) ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਹਿਦੇਵ ਨੂੰ ਜਾਨੋ ਮਾਰਨ ਦੀ ਧਮਕੀ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਜਤਿੰਦਰ ਸਹਿਦੇਵ ਨੇ ਮੀਡੀਆ ਨੂੰ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਬਾਹਰ ਖੜ੍ਹੀ ਕਾਰ 'ਤੇ ਖ਼ਾਲਿਸਤਾਨ ਪੱਖੀਆਂ ਨੇ ਇੱਕ ਚਿੱਠੀ ਚਿਪਕਾਈ ਹੈ। ਇਸ ਚਿੱਠੀ 'ਤੇ ਉਨ੍ਹਾਂ ਨੂੰ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਨੂੰ ਕਾਬੂ ਕੀਤਾ ਜਾਵੇਗਾ। ਪੁਲਿਸ ਅਧਿਕਾਰੀ ਨੇ ਕਿਹਾ ਕਿ ਜਤਿੰਦਰ ਸਹਿਦੇਵ ਦੀ ਜਾਨ-ਮਾਲ ਦੀ ਰਾਖੀ ਵੀ ਕੀਤੀ ਜਾਵੇਗੀ।