ਸ਼ਿਵ ਸੈਨਾ ਅਸ਼ਵਨੀ ਕੁਮਾਰ ਨੂੰ ਜਾਨ ਤੋਂ ਮਾਰਨ ਦੀ ਮਿਲੀ ਧਮਕੀ - ਸ਼ਿਵ ਸੈਨਾ ਪ੍ਰਧਾਨ ਅਸ਼ਵਨੀ ਕੁਮਾਰ
🎬 Watch Now: Feature Video
ਤਰਨਤਾਰਨ: ਸ਼ਿਵ ਸੈਨਾ ਪ੍ਰਧਾਨ ਅਸ਼ਵਨੀ ਕੁਮਾਰ ਨੂੰ ਖਾਲਿਸਤਾਨ ਜ਼ਿੰਦਾਬਾਦ ਫੋਰਸ ਵੱਲੋਂ ਜਾਨ ਤੋਂ ਮਾਰਨ ਦੀ ਧਮਕੀ ਦਾ ਇੱਕ ਪੱਤਰ ਮਿਲਿਆ ਹੈ। ਪੱਤਰ ਦੇ ਵਿੱਚ ਲਿਖਿਆ ਸੀ ਕਿ ਅੱਤਵਾਦੀਆਂ ਦੇ ਪੁਤਲੇ ਸਾੜਦਾ ਹੈ ਤੈਨੂੰ ਬਖਸ਼ਿਆ ਨਹੀਂ ਜਾਵੇਗਾ। ਅਸ਼ਵਨੀ ਨੇ ਦੱਸਿਆ ਕਿ ਉਹ ਜਦ ਆਪਣੇ ਦਫਤਰ ਪਹੁੰਚੇ ਤਾਂ ਉਨ੍ਹਾਂ ਨੂੰ ਇੱਕ ਪੱਤਰ ਮਿਲਿਆ ਜਿਸ ਵਿੱਚ ਉਨ੍ਹਾਂ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪੱਤਰ ਵਿੱਚ ਲਿਖਿਆ ਹੈ ਕਿ ਤੂੰ ਮਾਨ ਅਤੇ ਪੰਨੂ ਦੇ ਪੁਤਲੇ ਫੂਕੇ ਹਨ, ਤੂੰ ਜ਼ਿਆਦਾ ਹਿੰਦੂ ਬਣਦਾ ਹੈ, ਤੈਨੂੰ ਗੋਲੀ ਮਾਰ ਦਿਆਂਗੇ। ਇਸ ਬਾਰੇ ਡੀਐੱਸਪੀ ਸਿਟੀ ਸੁੱਚਾ ਸਿੰਘ ਬੱਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਪੁਲਿਸ ਦੇ ਧਿਆਨ ਵਿੱਚ ਆ ਚੁੱਕਾ ਹੈ, ਇਸ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ, ਉਨ੍ਹਾਂ ਦੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।