ਵਿਆਹ ਸਮਾਗਮ ’ਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ - ਦੋ ਧਿਰਾਂ ਵਿਚਾਲੇ ਹੋਏ ਝਗੜੇ
🎬 Watch Now: Feature Video
ਕਪੂਰਥਲਾ: ਫਗਵਾੜਾ ਸ਼ਹਿਰ ਵਿਖੇ ਇਕ ਵਿਆਹ ਸਮਾਗਮ ਵਿੱਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਵਿਆਹ ਸਮਾਗਤ ਦੌਰਾਨ ਦੋ ਧਿਰਾਂ ਵਿਚਾਲੇ ਹੋਏ ਝਗੜੇ ਦੌਰਾਨ ਗੋਲੀ ਚਲੀ ਜਿਸ ਨਾਲ ਦੋ ਵਿਅਕਤੀ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਹੈ। ਮਾਮਲੇ ਸਬੰਧੀ ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਦੋ ਵਿਅਕਤੀਆਂ ਨੂੰ ਹਸਪਤਾਲ ਚ ਭਰਤੀ ਕਰਵਾਇਆ ਗਿਆ ਸੀ ਜਿਨ੍ਹਾਂ ਚ ਇੱਕ ਵਿਅਕਤੀ ਦੇ ਹੱਥ ਤੇ ਸੱਟ ਲੱਗੀ ਸੀ ਅਤੇ ਦੂਜੇ ਦੇ ਪਿੰੱਠ ’ਤੇ ਗੋਲੀ ਲੱਗੀ ਹੋਈ ਸੀ। ਦੋਹਾਂ ਮਰੀਜ਼ਾਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਨ੍ਹਾਂ ਨੂੰ ਵੱਡੇ ਰੈਫਰ ਕਰ ਦਿੱਤਾ ਹੈ। ਦੂਜੇ ਪਾਸੇ ਐਸਪੀ ਸਰਬਜੀਤ ਸਿੰਘ ਬਾਹੀਆ ਨੇ ਦੱਸਿਆ ਕਿ ਸਥਾਨਕ ਪੈਲੇਸ ਵਿਖੇ ਵਿਆਹ ਸਮਾਗਮ ਸੀ ਜਿੱਥੇ ਕਿ ਦੋ ਧਿਰਾਂ ਵਿਚਕਾਰ ਹੋਈ ਲੜਾਈ ਦੌਰਾਨ ਗੋਲੀ ਚਲੀ ਜਿਸ ਚ ਦੋ ਨੌਜਵਾਨ ਜਖਮੀ ਹੋ ਗਏ। ਫਿਲਹਾਲ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।