ਅੰਮ੍ਰਿਤਸਰ ਉੱਤਰੀ ਹਲਕੇ ’ਚ ਕੁੰਵਰ ਵਿਜੇ ਪ੍ਰਤਾਪ ਸਿੰਘ ਲਈ ਸਿਸੋਦੀਆ ਨੇ ਕੀਤਾ ਪ੍ਰਚਾਰ
🎬 Watch Now: Feature Video
ਅੰਮ੍ਰਿਤਸਰ: ਪੰਜਾਬ ਵਿੱਚ 2022 ਦੀਆਂ ਚੋਣਾਂ ਨੂੰ ਲੈ ਕੇ ਕੁਝ ਹੀ ਸਮਾਂ ਬਾਕੀ ਰਹਿ ਚੁੱਕਾ ਹੈ, ਦੂਜੇ ਪਾਸੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਹੁਣ ਡੋਰ ਟੂ ਡੋਰ ਜਾ ਕੇ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਮਨੀਸ਼ ਸਿਸੋਦੀਆ ਜੋ ਕਿ ਦਿੱਲੀ ਦੇ ਡਿਪਟੀ ਮੁੱਖ ਮੰਤਰੀ ਹਨ ਉਨ੍ਹਾਂ ਵੱਲੋਂ ਅੰਮ੍ਰਿਤਸਰ ਦੇ ਵਿੱਚ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਹੱਕ ਦੇ ਵਿੱਚ ਪ੍ਰਚਾਰ ਕੀਤਾ। ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਦੇ ਵਿੱਚ ਉਨ੍ਹਾਂ ਨੂੰ ਲੋਕ ਕਾਫੀ ਪਿਆਰ ਦੇ ਰਹੇ ਹਨ। ਦੂਜੇ ਪਾਸੇ ਦਿੱਲੀ ਦੇ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਮਜੀਠਾ ਹਲਕਾ ਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਲਈ ਉਨ੍ਹਾਂ ਦੇ ਹਲਕੇ ਦੇ ਵਿਚ ਡੋਰ ਟੂ ਡੋਰ ਪ੍ਰਚਾਰ ਕੀਤਾ ਗਿਆ। ਅੱਜ ਲੋਕ ਇਸ ਚੀਜ਼ ਦਾ ਇੰਤਜ਼ਾਰ ਕਰ ਰਹੇ ਹਨ ਕਿ ਵੋਟਾਂ ਕਦੋਂ ਪੈਣ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿਚ ਬਣਾਈ ਜਾਵੇ।