ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਹਰਸਿਮਰਤ ਕੌਰ ਬਾਦਲ ਦਾ ਬਿਆਨ - ਤਲਵੰਡੀ ਸਾਬੋ
🎬 Watch Now: Feature Video
ਬਠਿੰਡਾ: ਇਤਿਹਾਸਿਕ ਨਗਰ ਤਲਵੰਡੀ ਸਾਬੋ ਪੁੱਜੇ ਬਠਿੰਡਾ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਤੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਜਦੋਂ ਨੀਂਹ ਪੱਥਰ ਰੱਖਿਆ ਗਿਆ ਸੀ ਤਾਂ ਉਸ ਸਮੇਂ ਸਟੇਜ ਤੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਲਾਂਘਾ ਖੁੱਲਣ ਨਾਲ ਅੱਤਵਾਦੀ ਗਤੀਵਿਧੀਆਂ ਵਧਣਗੀਆਂ ਪਰ ਅਜਿਹਾ ਕੁਝ ਨਹੀ ਹੋਇਆ ਸਗੋਂ ਸ਼ਰਧਾਲੂ ਬੜੇ ਅਦਬ ਸਤਿਕਾਰ ਨਾਲ ਕਰਤਾਰਪੁਰ ਸਾਹਿਬ ਨਤਮਸਤਕ ਹੋ ਕੇ ਪਰਤਦੇ ਰਹੇ ਹਨ। ਉਹਨਾਂ ਕਿਹਾ ਕਿ ਸਿੱਖ ਭਾਵਨਾਵਾਂ ਨੂੰ ਦੇਖਦੇ ਹੋਏ ਕੇਂਦਰ ਤੁਰੰਤ ਲਾਂਘਾ ਖੋਲਣ ਦਾ ਐਲਾਨ ਕਰੇ।