ਵਿਦਿਆਰਥੀਆਂ ਨੇ ਪ੍ਰਦਰਸ਼ਨ ਕਰ ਵਿੱਦਿਅਕ ਅਦਾਰੇ ਖੋਲ੍ਹਣ ਦੀ ਕੀਤੀ ਮੰਗ
ਸ੍ਰੀ ਫਤਿਹਗੜ੍ਹ ਸਾਹਿਬ: ਪੰਜਾਬ ਸਰਕਾਰ ਵੱਲੋਂ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਵਿੱਦਿਅਕ ਅਦਾਰੇ ਬੰਦ ਕਰ ਦਿੱਤੇ ਹਨ ਜਿਸ ਕਾਰਨ ਸਰਕਾਰ ਦੇ ਇਸ ਫੈਸਲਾ ਦਾ ਲਗਾਤਾਰ ਵਿਰੋਧ ਹੋ ਰਿਹਾ ਹੈ ਤੇ ਵਿੱਦਿਅਕ ਅਦਾਰੇ ਖੋਲ੍ਹਣ ਦੀ ਮੰਗ ਕੀਤੀ ਜਾ ਰਹੀ ਹੈ। ਇਸੇ ਤਹਿਤ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਪੰਜਾਬ ਸਟੂਡੈਂਟ ਯੂਨੀਅਨ (ਲਲਕਾਰ) ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਵਿਦਿਆਰਥੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਇਕੱਲੇ ਵਿੱਦਿਅਕ ਅਦਾਰਿਆ ਨੂੰ ਹੀ ਬੰਦ ਕਰ ਰਹੀ ਹੈ। ਹੋਰ ਸਾਰਾ ਕੁਝ ਖੁਲ੍ਹਾ ਹੋਇਆ ਹੈ ਇਥੋਂ ਤੱਕ ਕਿ ਸ਼ਰਾਬ ਦੇ ਠੇਕੇ ਵੀ ਖੁਲ੍ਹੇ ਹਨ। ਉਹਨਾਂ ਨੇ ਮੰਗ ਕੀਤੀ ਕਿ ਜਲਦ ਵਿੱਦਿਅਕ ਅਦਾਰੇ ਖੋਲ੍ਹੇ ਜਾਣ।