ਮਿਸ਼ਰ ਕੁਟੀਆ ਆਸ਼ਰਮ ਦੇ ਸਵਾਮੀ ਨੂੰ ਬੰਧਕ ਬਣਾ ਕੇ ਲੁਟੇਰਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ
🎬 Watch Now: Feature Video
ਹੁਸ਼ਿਆਰਪੁਰ: ਕੋਰੋਨਾ ਵਾਇਰਸ ਕਾਰਨ ਲੱਗੇ ਕਰਫਿਊ ਦੌਰਾਨ ਜ਼ਿਲ੍ਹੇ ਵਿੱਚ ਸਥਿਤ ਮਿਸ਼ਰ ਕੁਟੀਆ ਆਸ਼ਰਮ ਦੇ ਸਵਾਮੀ ਪੁਸ਼ਪਿੰਦਰ ਸਵਰੂਪ 'ਤੇ ਲੁੱਟ ਦੀ ਨੀਅਤ ਨਾਲ ਜਾਨ ਲੇਵਾ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇਸ ਸਬੰਧੀ ਸਵਾਮੀ ਪੁਸ਼ਪਿੰਦਰ ਨੇ ਦੱਸਿਆ ਕਿ ਜਦੋਂ ਉਹ ਰਾਤ ਨੂੰ ਆਸ਼ਰਮ ਵਿਚ ਇਕੱਲੇ ਸਨ ਤਾਂ 2 ਅਣਪਛਾਤੇ ਲੋਕਾਂ ਨੇ ਉਨ੍ਹਾਂ 'ਤੇ ਚਾਕੂ ਨਾਲ ਹਮਲਾ ਕਰਕੇ ਬੰਧਕ ਬਣਾਇਆ ਜਿਸ ਤੋਂ ਬਾਅਦ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ। ਇਸ ਦੇ ਨਾਲ ਹੀ ਲੁਟੇਰੇ ਆਸ਼ਰਮ ਦੀ ਅਲਮਾਰੀ 'ਚੋਂ ਨਕਦੀ ਤੇ ਸੋਨਾ ਲੈ ਕੇ ਫ਼ਰਾਰ ਹੋ ਗਏ। ਸਵਾਮੀ ਨੂੰ ਹਸਪਤਾਲ ਲੈ ਕੇ ਆਉਣ ਵਾਲੇ ਸੰਜੀਵ ਤਲਵਾੜ ਨੇ ਦੱਸਿਆ ਕਿ ਉਨ੍ਹਾਂ ਨੇ ਘਟਨਾ ਬਾਰੇ ਰਾਤ ਹੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਸੀ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਵਿੱਚ ਲੱਗ ਗਈ ਹੈ।