Suicide: ਇਨਸਾਫ਼ ਨਾ ਮਿਲਣ ਕਾਰਨ ਨੌਜਵਾਨ ਨੇ ਕੀਤੀ ਖੁਦਕੁਸ਼ੀ - lack of justice
🎬 Watch Now: Feature Video
ਲੁਧਿਆਣਾ: ਜ਼ਿਲ੍ਹੇ ਦੀ ਅਬਦੁੱਲਾਪੁਰ ਬਸਤੀ ’ਚ ਉਸ ਵੇਲੇ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਵਿਮਲ ਨਾਂ ਦੇ ਇੱਕ ਨੌਜਵਾਨ ਨੇ ਪੱਖੇ ਨਾਲ ਫਾਹਾ ਲਾ ਕੇ ਖੁਦਕੁਸ਼ੀ (Suicide) ਕਰ ਲਈ। ਮ੍ਰਿਤਕ ਨੇ ਇੱਕ ਖੁਦਕੁਸ਼ੀ (Suicide) ਨੋਟ ਵੀ ਲਿਖਿਆ ਜਿਸ ਵਿੱਚ ਉਸਨੇ ਆਪਣੀ ਮੌਤ ਲਈ 2 ਨੌਜਵਾਨਾਂ ਲਵ ਅਤੇ ਲਵਨ ਨੂੰ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਲਿਖਿਆ ਹੈ ਕਿ ਉਸ ’ਤੇ ਤਿੰਨ ਸਾਲ ਪਹਿਲਾਂ ਹਮਲਾ ਹੋਇਆ ਸੀ ਤੇ ਉਸ ਦੇ ਦੋਸਤਾਂ ਨੇ ਧੋਖਾ ਦੇ ਕੇ ਮਾਰਨ ਦੀ ਕੋਸ਼ਿਸ਼ ਕੀਤੀ, ਪਰ ਉਹ ਕਿਸੇ ਤਰ੍ਹਾਂ ਬਚ ਗਿਆ। ਦਿਮਾਗ ’ਤੇ ਸੱਟ ਲੱਗਣ ਕਰਕੇ ਉਸ ਨੂੰ ਦਰਦ ਰਹਿੰਦਾ ਹੈ ਅਤੇ ਪੁਲਿਸ ਵੱਲੋਂ ਵੀ ਉਸ ਨੂੰ ਇਨਸਾਫ ਨਹੀਂ ਮਿਲਿਆ ਜਿਸ ਕਰਕੇ ਉਸ ਨੇ ਹੁਣ ਖ਼ੁਦਕੁਸ਼ੀ (Suicide) ਦਾ ਰਾਹ ਚੁਣਿਆ ਹੈ ਅਤੇ ਹੁਣ ਉਹ ਆਪਣੀ ਜਾਨ ਦੇ ਰਿਹਾ ਹੈ।