ਸੁਜਾਨਪੁਰ 'ਚ ਲੱਗੇ ਗੰਦਗੀ ਦੇ ਢੇਰ, ਪ੍ਰਸ਼ਾਸਨ ਬੇਖ਼ਬਰ - ਥਾਂ-ਥਾਂ ਗੰਦਗੀ ਦੇ ਢੇਰ ਲੱਗੇ
🎬 Watch Now: Feature Video
ਪਠਾਨਕੋਟ : ਜ਼ਿਲ੍ਹੇ ਦੇ ਸ਼ਹਿਰ ਸੁਜਾਨਪੁਰ ਵਿੱਚ ਥਾਂ-ਥਾਂ ਗੰਦਗੀ ਦੇ ਢੇਰ ਲੱਗੇ ਹੋਏ ਹਨ। ਇਨ੍ਹਾਂ ਗੰਦਗੀ ਦੇ ਢੇਰਾਂ ਤੋਂ ਸ਼ਹਿਰ ਵਾਸੀ ਬਹੁਤ ਹੀ ਦੁੱਖੀ ਨਜ਼ਰ ਆ ਰਹੇ ਹਨ। ਇਸ ਦੇ ਬਾਵਜੂਦ ਵੀ ਪ੍ਰਸ਼ਾਸਨ ਦੇ ਕੰਨ 'ਤੇ ਜੂੰ ਨਹੀਂ ਸਰਕ ਰਹੀ। ਸ਼ਹਿਰ ਵਾਸੀਆਂ ਦਾ ਕਹਿਣਾ ਕਿ ਮੀਂਹ ਪੈਣ ਤੋਂ ਬਾਅਦ ਸ਼ਹਿਰ ਵਿੱਚ ਇਸ ਗੰਦਗੀ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਵੱਧ ਜਾਵੇਗਾ। ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਨ੍ਹਾਂ ਗੰਦਗੀ ਦੇ ਢੇਰਾਂ ਨੂੰ ਤੁਰੰਤ ਚੁੱਕਿਆ ਜਾਵੇ।