ਨਵਜੋਤ ਸਿੱਧੂ ਕਿਸਾਨ ਹਿਤੈਸ਼ੀ ਹਨ ਤਾਂ ਇਜਲਾਸ 'ਚ ਹੋਣਗੇ ਸ਼ਾਮਲ: ਰੰਧਾਵਾ - Sukhjinder singh randhawa
🎬 Watch Now: Feature Video
ਚੰਡੀਗੜ੍ਹ: ਕਿਸਾਨ ਭਵਨ ਵਿਖੇ 3 ਕੈਬਿਨੇਟ ਮੰਤਰੀਆਂ ਵੱਲੋਂ ਕਿਸਾਨ ਜਥੇਬੰਦੀਆ ਨਾਲ ਬੈਠਕ ਕੀਤੀ ਗਈ। ਇਸ ਤੋਂ ਬਾਅਦ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਕਿਹਾ ਕੀ ਵਿਧਾਨ ਸਭਾ ਇਜਲਾਸ ਬੁਲਾਉਣ ਦੀ ਮੰਗ ਪੁਰੀ ਕਰਨ ਤੋਂ ਬਾਅਦ ਕਿਸਾਨਾਂ ਨੇ ਕਾਂਗਰਸ ਦੇ ਮੰਤਰੀਆਂ ਦੇ ਬਾਈਕਾਟ ਕਰਨ ਦਾ ਫ਼ੈਸਲਾ ਵਾਪਸ ਲੈ ਲਿਆ ਹੈ। ਇਸ ਦੇ ਨਾਲ ਹੀ ਨਵਜੋਤ ਸਿੱਧੂ ਦੇ ਵਿਧਾਨ ਸਭਾ ਇਜਲਾਸ 'ਚ ਹਿੱਸਾ ਲੈਣ ਬਾਰੇ ਪੁੱਛੇ ਸਵਾਲ 'ਤੇ ਟਿੱਪਣੀ ਕਰਦਿਆਂ ਰੰਧਾਵਾ ਨੇ ਕਿਹਾ ਕਿ ਉਹ ਵੀ ਵਿਧਾਇਕ ਹਨ ਹਰ ਕਿਸੇ ਨੂੰ ਸੱਦਾ ਦਿੱਤਾ ਜਾਂਦਾ ਹੈ ਤੇ ਜੋ ਵੀ ਕਿਸਾਨ ਹਿਤੈਸ਼ੀ ਹਨ ਤਾਂ ਉਨ੍ਹਾਂ ਵਿਧਾਨ ਸਭਾ ਇਜਲਾਸ 'ਚ ਆਉਣਾ ਚਾਹੀਦਾ ਹੈ।