ਸੁਪਰੀਮ ਕੋਰਟ ਦੇ ਫੈਸਲੇ ਦਾ ਕਿਸਾਨ ਯੂਨੀਅਨਾਂ ਵੱਲੋਂ ਸਵਾਗਤ - farmer news
🎬 Watch Now: Feature Video
ਮਾਣਯੋਗ ਸੁਪਰੀਮ ਕੋਰਟ ਵੱਲੋਂ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਇੱਕ ਅਹਿਮ ਫੈਸਲੇ ਤੋਂ ਬਾਅਦ ਕਿਸਾਨ ਯੂਨੀਅਨ ਵੱਲੋਂ ਇਸ ਦਾ ਸਵਾਗਤ ਕੀਤਾ ਜਾ ਰਿਹਾ ਹੈ। ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਨੇ ਫੈਸਲਾ ਲਿਆ ਕਿ ਜਿਹੜੇ ਕਿਸਾਨਾਂ ਨੇ ਪਰਾਲੀ ਨੂੰ ਵਾਹੀ ਲਈ ਸਰਕਾਰ ਉਨ੍ਹਾਂ ਤੋਂ 100 ਰੁਪਏ ਪ੍ਰਤੀ ਕੁਇੰਟਲ ਪਰਾਲੀ ਖਰੀਦੇ। ਉਨ੍ਹਾਂ ਕਿਹਾ ਕਿ ਇਹ ਕਿਸਾਨ ਹਿਤੈਸ਼ੀ ਫ਼ੈਸਲਾ ਹੈ, ਲੱਖੋਵਾਲ ਨੇ ਕਿਹਾ ਕਿ ਇਹ ਫ਼ੈਸਲਾ ਕਾਫ਼ੀ ਦੇਰ ਪਹਿਲਾਂ ਹੀ ਹੋ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਕਿਸਾਨ ਮਜਬੂਰ ਨੇ ਜਿਸ ਕਾਰਨ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਲਾਉਣੀ ਪੈ ਰਹੀ ਹੈ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਹੀ ਚੌਗਿਰਦਾ ਖਰਾਬ ਹੋਣ ਲਈ ਜ਼ਿੰਮੇਵਾਰ ਹੈ।