Sweepers Strike: ਸਫਾਈ ਸੇਵਕਾਂ ਨੇ 52 ਦਿਨ ਬਾਅਦ ਹੜਤਾਲ ਕੀਤੀ ਖ਼ਤਮ - ਨਗਰ ਕੌਂਸਲ ਦਫ਼ਤਰ
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ: ਪਿਛਲੇ ਲਗਭਗ 50 ਦਿਨਾਂ ਤੋਂ ਕੱਚੇ ਸਫਾਈ ਸੇਵਕਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸੂਬੇ ਭਰ ਵਿੱਚ ਚੱਲ ਰਹੀ ਹੜਤਾਲ ਪੰਜਾਬ ਸਰਕਾਰ ਵੱਲੋਂ ਦਿੱਤੇ ਭਰੋਸੇ ਤੋਂ ਬਾਅਦ ਖਤਮ ਕਰ ਦਿੱਤੀ ਗਈ ਪੰਜਾਬ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਹੰਸ ਰਾਜ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਗਰ ਕੌਂਸਲ ਦਫ਼ਤਰ ਸਾਹਮਣੇ ਹੜਤਾਲ ’ਤੇ ਬੈਠੇ ਸਫਾਈ ਸੇਵਕਾਂ ਕੋਲ ਪਹੁੰਚੇ ਤੇ ਹੜਤਾਲ ਖਤਮ ਕਰਵਾਈ। ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ ਕੱਚੇ ਸਫਾਈ ਸੇਵਕਾਂ ਨੂੰ ਬਿਨਾਂ ਸ਼ਰਤ ਪੱਕਾ ਕਰਨ, ਡੀ.ਏ. ਦੀਆਂ ਕਿਸ਼ਤਾਂ ਦੇਣਾ, ਪੇ-ਕਮਿਸ਼ਨ ਦੀ ਰਿਪੋਰਟ ਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਸਬੰਧੀ ਸਰਕਾਰ ਦੇ ਭਰੋਸੇ ਤੋਂ ਬਾਅਦ ਉਨਾਂ ਵਲੋਂ ਹੜਤਾਲ ਖਤਮ ਕਰਕੇ ਆਪਣਾ ਕੰਮ ਮੁੜ ਸ਼ੁਰੂ ਕਰ ਦਿੱਤਾ ਗਿਆ।