ਗਿੱਦੜਬਾਹਾ ’ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਤੀਜੇ ਦਿਨ ਵੀ ਜਾਰੀ - continues for third day
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-11777978-817-11777978-1621148175240.jpg)
ਗਿੱਦੜਬਾਹਾ: ਆਪਣੀਆਂ ਮੰਗਾਂ ਨੂੰ ਲੈ ਕੇ ਗਿੱਦੜਬਾਹਾ ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਤੀਜੇ ਦਿਨ ਵੀ ਲਗਾਤਾਰ ਜਾਰੀ ਹੈ। ਇਸ ਮੌਕੇ ਸਫਾਈ ਕਰਮਚਾਰੀ ਯੂਨੀਅਨ ਪ੍ਰਧਾਨ ਨੇ ਦੱਸਿਆ ਕਿ ਸਾਡੀਆਂ ਬਿਲਕੁਲ ਹੀ ਜਾਇਜ਼ ਮੰਗਾਂ ਹਨ ਜੋ ਕਿ ਸਰਕਾਰ ਨੂੰ ਮੰਨ ਲੈਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਹੜਤਾਲ ’ਤੇ ਬੈਠਣ ਨੂੰ ਸਾਡਾ ਵੀ ਦਿਲ ਨਹੀਂ ਕਰਦਾ ਕਿਉਂਕਿ ਪਹਿਲਾਂ ਹੀ ਦੇਸ਼ ਭਰ ਦੇ ਵਿੱਚ ਕੋਰੋਨਾ ਮਹਾਂਮਾਰੀ ਫੈਲੀ ਹੋਈ ਹੈ, ਪਰ ਕੀ ਕੀਤਾ ਜਾਵੇ ਸਾਡੀਆਂ ਵੀ ਕੁਝ ਮਜਬੂਰੀਆਂ ਹਨ। ਉਨ੍ਹਾਂ ਦੱਸਿਆ ਕਿ ਸਾਡੀਆਂ ਮੰਗਾਂ ਹਨ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ, ਰਿਟਾਇਰ ਬਜ਼ੁਰਗਾਂ ਦੀ ਪੈਨਸ਼ਨ ਲਾਈ ਜਾਵੇ ਤੇ ਨਵੀਂ ਭਰਤੀ ਕੀਤੀ ਜਾਵੇ।