ਲੁੱਟਾਂ-ਖੋਹਾਂ ਕਰਨ ਵਾਲੇ 5 ਨੌਜਵਾਨ ਚੜ੍ਹੇ ਪੁਲਿਸ ਦੇ ਅੜਿੱਕੇ - ਲੁੱਟ-ਖੋਹ ਕਰਨ ਵਾਲਾ ਚੜ੍ਹਿਆ ਪੁਲਿਸ ਅੜਿਕੇ, 5 ਕਾਬੂ
🎬 Watch Now: Feature Video
ਤਰਨ ਤਾਰਨ: ਸਥਾਨਕ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਿਨ੍ਹਾਂ ਕੋਲੋਂ 4 ਪਿਸਤੌਲ ਤੇ 2 ਰਾਈਫਲਾਂ ਬਰਾਮਦ ਕੀਤੀਆਂ ਹਨ। ਇਸ ਬਾਰੇ ਸਬ-ਇੰਸਪੈਕਟਰ ਸੁਖਦੇਵ ਸਿੰਘ ਨੂੰ ਗੁਪਤ ਮਿਲੀ ਸੀ ਕਿ ਹਰੀਕੇ ਕੋਲ ਝਾੜੀਆਂ ਵਿੱਚੋਂ 6 ਲੋਟੇਰੇ ਲੁੱਟਣ ਦੀ ਤਿਆਰੀ ਕਰ ਰਹੇ ਹਨ 'ਤੇ ਉਨ੍ਹਾਂ ਕੋਲ ਭਾਰੀ ਮਾਤਰਾ 'ਚ ਹਥਿਆਰ ਵੀ ਮੌਜੂਦ ਹਨ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਝਾੜੀਆਂ ਵਿੱਚ ਛਾਪੇਮਾਰੀ ਕਰਕੇ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਇੱਕ ਵਿਅਕਤੀ ਫ਼ਰਾਰ ਹੋਣ 'ਚ ਕਾਮਯਾਬ ਹੋ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।