ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦਾ ਬਠਿੰਡਾ ਵਿੱਚ ਯੂਥ ਅਕਾਲੀ ਦਲ ਨੇ ਫੂਕਿਆ ਪੁਤਲਾ - Shiromani Akali Dal
🎬 Watch Now: Feature Video
ਬਠਿੰਡਾ: ਕਾਂਗਰਸ (Congress) ਦੀ ਸੀਨੀਅਰ ਲੀਡਰਸ਼ਿਪ (Senior leadership) ਵੱਲੋਂ 1984 ਕਤਲੇਆਮ 'ਚ ਸ਼ਮੂਲੀਅਤ ਕਰਨ ਵਾਲੇ ਜਗਦੀਸ਼ ਟਾਈਟਲਰ (Jagdish Tytler) ਨੂੰ ਕੋਰ ਕਮੇਟੀ ਦਾ ਮੈਂਬਰ ਬਣਾਏ ਜਾਣ ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਸਖ਼ਤ ਵਿਰੋਧ ਕਰਦਿਆਂ ਅੱਜ ਬਠਿੰਡਾ ਵਿੱਚ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦਾ ਪੁਤਲਾ ਫੂਕਿਆ ਗਿਆ। ਯੂਥ ਅਕਾਲੀ ਦਲ ਦੇ ਪ੍ਰਧਾਨ ਹਰਪਾਲ ਸਿੰਘ ਢਿੱਲੋਂ (Harpal Singh Dhillon) ਨੇ ਕਿਹਾ ਕਿ ਕਾਂਗਰਸ ਵੱਲੋਂ ਹਮੇਸ਼ਾ ਹੀ ਸਿੱਖਾਂ ਨਾਲ ਵਿਤਕਰੇਬਾਜ਼ੀ ਕੀਤੀ ਜਾਂਦੀ ਰਹੀ ਹੈ। ਹੁਣ ਉਨ੍ਹਾਂ ਵੱਲੋਂ ਜਗਦੀਸ਼ ਟਾਈਟਲਰ ਨੂੰ ਕੋਰ ਕਮੇਟੀ ਮੈਂਬਰ ਬਣਾਇਆ ਗਿਆ ਕਿ ਇਹ ਸਿੱਖਾਂ ਦੇ ਜ਼ਖ਼ਮਾਂ ਤੇ ਲੂਣ ਛਿੜਕਿਆ ਗਿਆ ਹੈ ਜੇਕਰ ਕਾਂਗਰਸ ਵੱਲੋਂ ਆਪਣਾ ਫ਼ੈਸਲਾ ਵਾਪਸ ਨਾ ਲਿਆ ਗਿਆ ਤਾਂ ਆਉਂਦੇ ਦਿਨਾਂ ਵਿਚ ਸੰਘਰਸ਼ ਹੋਰ ਤੇਜ਼ ਹੋਵੇਗਾ।