ਹੁਸ਼ਿਆਰਪੁਰ ’ਚ ਮੈਡੀਕਲ ਕਾਲਜ ਦਾ ਜੁਲਾਈ ’ਚ ਰੱਖਿਆ ਜਾਵੇਗਾ ਨੀਂਹ ਪੱਥਰ - ਕੈਪਟਨ ਅਮਰਿੰਦਰ ਸਿੰਘ
🎬 Watch Now: Feature Video
ਹੁਸ਼ਿਆਰਪੁਰ: ਕੈਬਿਨੇਟ ਮੰਤਰੀ ਓਪੀ ਸੋਨੀ ਨੇ ਹੁਸ਼ਿਆਰਪੁਰ ਦਾ ਦੌਰਾ ਕੀਤਾ। ਇਸ ਮੌਕੇ ਸੋਨੀ ਨੇ ਹੁਸ਼ਿਆਰਪੁਰ ਦੇ ਮੈਡੀਕਲ ਕਾਲਜ ਦਾ ਜਾਇਜ਼ਾ ਲਿਆ ਨਾਲ ਹੀ 2023 ਤੱਕ ਮੈਡੀਕਲ ਕਾਲਜ ਨੂੰ ਚਾਲੂ ਕਰਨ ਦਾ ਦਾਅਵਾ ਵੀ ਕੀਤਾ। ਉਥੇ ਹੀ ਓਪੀ ਸੋਨੇ ਨੇ ਕਿਹਾ ਕਿ ਸਰਕਾਰ ਨੇ ਆਪਣਾ ਹਰ ਇੱਕ ਵਾਅਦਾ ਪੂਰਾ ਕੀਤਾ ਹੈ। ਉਹਨਾਂ ਨੇ ਕਿਹਾ ਕਿ ਇਸ ਕਾਲਜ ਦੇ ਲਈ 20 ਏਕੜ ਦੀ ਜਮੀਨ ਚਾਹੀਦੀ ਹੈ ਤੇ ਇਥੇ ਹੀ 500 ਬੈੱਡ ਦਾ ਹਸਪਤਾਲ ਵੀ ਬਣਾਇਆ ਜਾਵੇਗਾ। ਉਥੇ ਹੀ ਉਹਨਾਂ ਨੇ ਕਿਹਾ ਕਿ ਜੁਲਾਈ ਦੇ ਸ਼ੁਰੂ ਵਿੱਚ ਕੈਪਟਨ ਅਮਰਿੰਦਰ ਸਿੰਘ ਇਸ ਦਾ ਨੀਂਹ ਪੱਥਰ ਰੱਖਣਗੇ।