ਕੋਵਿਡ-19: ਪਿੰਡ ਚਤਾਮਲੀ ਨਿਵਾਸੀ ਮਹਿਲਾ ਦੀ ਰਿਪੋਰਟ ਆਈ ਨੈਗਟਿਵ, ਹੋਈ ਘਰ ਵਾਪਸੀ - ropar
🎬 Watch Now: Feature Video
ਰੋਪੜ: ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਜ਼ਿਲ੍ਹਾ ਰੋਪੜ ਦੇ ਸਬ-ਡਵੀਜ਼ਨ ਮੋਰਿੰਡਾ ਦੇ ਪਿੰਡ ਚਤਾਮਲੀ ਨਿਵਾਸੀ ਮਹਿਲਾ ਦੀ ਕੋਰੋਨਾ ਰਿਪੋਰਟ ਨੈਗਟਿਵ ਆਈ ਹੈ ਜਿਸ ਕਰਕੇ ਉਸ ਨੂੰ ਉਸ ਦੇ ਪਿੰਡ ਚਤਾਮਲੀ ਭੇਜਿਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਇਨ੍ਹਾਂ ਦੇ 16 ਸਾਲਾ ਪੁੱਤਰ ਦੀ ਰਿਪੋਰਟ ਵੀ ਨੈਗਟਿਵ ਜਿਸ ਤੋਂ ਬਾਅਦ ਉਸ ਨੂੰ ਵੀ ਘਰ ਭੇਜ ਦਿੱਤਾ ਗਿਆ ਸੀ। ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਇਹ ਦੋਵੇਂ ਪੂਰੀ ਤਰ੍ਹਾਂ ਠੀਕ ਹਨ ਤੇ ਜ਼ਿਲ੍ਹੇ ਵਿੱਚ ਹੁਣ ਕੋਈ ਵੀ ਕੇਸ ਪੌਜ਼ੀਟਿਵ ਨਹੀਂ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਨੂੰ 14 ਦਿਨਾਂ ਲਈ ਘਰ ਵਿੱਚ ਹੀ ਕੁਆਰੰਟਾਈਨ ਵਿੱਚ ਰੱਖਿਆ ਜਾਵੇਗਾ।