ਸ਼੍ਰੋਮਣੀ ਅਕਾਲੀ ਦਲ ’ਚ 300 ਪਰਿਵਾਰ ਹੋਏ ਸ਼ਾਮਲ - ਗੁਰਬਚਨ ਸਿੰਘ ਬੱਬੇਹਾਲੀ
🎬 Watch Now: Feature Video
ਪਠਾਨਕੋਟ: ਵਿਧਾਨ ਸਭਾ 2022 ਚੋਣਾਂ ਨੂੰ ਲੈ ਕੇ ਹਰੇਕ ਰਾਜਨੀਤਕ ਪਾਰਟੀ ਸਰਗਰਮ ਹੁੰਦੀ ਦਿਖਾਈ ਦੇ ਰਹੀ ਹੈ ਅੱਜ ਜ਼ਿਲ੍ਹਾ ਪਠਾਨਕੋਟ ਦੇ ਹਲਕਾ ਭੋਆ ਦੇ ਬਲਾਕ ਨਰੋਟ ਜੈਮਲ ਸਿੰਘ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੇ ਵੱਲੋਂ ਇਕ ਭਰਵੀਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਨਰੋਟ ਜੈਮਲ ਸਿੰਘ ਹਰਜੀਤ ਸਿੰਘ ਅਤੇ ਵਿਕਾਸ ਮਹਾਜਨ ਸ਼ਹਿਰੀ ਸਰਕਲ ਪ੍ਰਧਾਨ ਦੀ ਪ੍ਰੇਰਨਾ ਸਦਕਾ ਅੱਜ ਪਾਰਟੀ ਨੂੰ ਉਸ ਵੇਲੇ ਭਾਰੀ ਵਲ ਮਿਲਿਆ ਜਦੋ ਕਰੀਬ 300 ਪਰਿਵਾਰ ਕਾਂਗਰੇਸ ਭਾਜਪਾ ਨੂੰ ਛੱਡ ਬੱਬੇਹਾਲੀ ਦੀ ਅਗਵਾਈ ’ਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਸ਼ਾਮਲ ਹੋਏ। ਜਿਨ੍ਹਾਂ ਨੂੰ ਗੁਰਬਚਨ ਸਿੰਘ ਬੱਬੇਹਾਲੀ ਨੇ ਸਿਰੋਪਾ ਪਾ ਕੇ ਪਾਰਟੀ ਵਿੱਚ ਸਵਾਗਤ ਕੀਤਾ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।