ਜਲੰਧਰ ’ਚ ਵਾਪਰਿਆ ਭਿਆਨਕ ਹਾਦਸਾ, ਤਿੰਨ ਹਲਾਕ, ਤਿੰਨ ਜ਼ਖਮੀ - ਜਲੰਧਰ
🎬 Watch Now: Feature Video
ਜਲੰਧਰ: ਸ਼ਹਿਰ ਦੇ ਆਦਮਪੁਰ ਮੇਨ ਹਾਈਵੇ ਦੇ ਕਾਲਾ ਬੱਕਰੇ ਦੇ ਨੇੜੇ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇੱਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸਾ (Accident) ਇਨ੍ਹਾਂ ਜਿਆਦਾ ਭਿਆਨਕ ਸੀ ਕਿ ਮੌਕੇ ਤੇ ਹੀ ਕਾਰ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਗਈ ਜਦਕਿ ਬਾਕੀ ਤਿੰਨ ਲੋਕਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਕਾਰ ਸਵਾਰ ਲੋਕ ਵਿਆਹ ਸਮਾਗਮ ਤੋਂ ਘਰ ਜਾ ਰਹੇ ਸੀ ਰ ਰਸਤੇ ’ਚ ਉਨ੍ਹਾਂ ਦੇ ਨਾਲ ਭਿਆਨਕ ਹਾਦਸਾ (Horrible Accident) ਵਾਪਰਿਆ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।