ਟੋਕਿਓ ਓਲੰਪਿਕ: ਦਿਲਪ੍ਰੀਤ ਦੇ ਪਰਿਵਾਰ ਨੇ ਮਨਾਇਆ ਜਸ਼ਨ - ਹਾਕੀ ਟੀਮ ਦੇ ਖਿਡਾਰੀ ਦਿਲਪ੍ਰੀਤ ਸਿੰਘ
🎬 Watch Now: Feature Video
ਅੰਮ੍ਰਿਤਸਰ : ਟੋਕਿਓ ਉਲੰਪਿਕਸ 'ਚ ਭਾਰਤੀ ਹਾਕੀ ਟੀਮ ਨੇ ਸੈਮੀਫਾਈਨਲ 'ਚ ਐਂਟਰੀ ਲੈ ਲਈ ਹੈ। 41 ਸਾਲਾਂ ਬਾਅਦ ਭਾਰਤੀ ਹਾਕੀ ਦੀ ਟੀਮ ਨੇ ਓਲੰਪਿਕ ਦੇ ਸੈਮੀਫਾਈਨਲ 'ਚ ਐਂਟਰੀ ਲੈ ਕੇ ਇਤਿਹਾਸ ਸਿਰਜਿਆ ਹੈ। ਇਸ ਵਾਰੀ ਹਾਕੀ ਦੀ ਟੀਮ 'ਚ ਜ਼ਿਆਦਾਤਰ ਖਿਡਾਰੀ ਪੰਜਾਬ ਤੋਂ ਹਨ। ਭਾਰਤੀ ਹਾਕੀ ਟੀਮ ਦੇ ਖਿਡਾਰੀ ਦਿਲਪ੍ਰੀਤ ਸਿੰਘ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਵਸਨੀਕ ਹਨ। ਕੁਆਟਰ ਫਾਈਨਲ 'ਚ ਦਿਲਪ੍ਰੀਤ ਨੇ ਗੋਲ ਕਰਦੇ ਹੋਏ ਚੰਗਾ ਪ੍ਰਦਰਸ਼ਨ ਕੀਤਾ। ਭਾਰਤੀ ਪੁਰਸ਼ ਹਾਕੀ ਟੀਮ ਦੇ ਸੈਮੀਫਾਈਨਲ 'ਚ ਪਹੁੰਚਣ 'ਤੇ ਦਿਲਪ੍ਰੀਤ ਦੇ ਪਰਿਵਾਰ ਨੇ ਖੁਸ਼ੀ ਮਨਾਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਲਗਾਤਾਰ ਵਧਾਈਆਂ ਮਿਲ ਰਹੀਆਂ ਹਨ ਤੇ ਪਰਿਵਾਰ 'ਚ ਜਸ਼ਨ ਦਾ ਮਾਹੌਲ ਹੈ। ਉਹ ਅੱਗੇ ਵੀ ਭਾਰਤੀ ਟੀਮ ਦੀ ਜਿੱਤ ਲਈ ਅਰਦਾਸ ਕਰ ਰਹੇ ਹਨ।