ਭਲਕੇ ਪੰਜਾਬ ਦੌਰੇ ’ਤੇ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਹੋਣਗੇ ਨਤਮਸਤਕ - tomorrow Rahul Gandhi visit to Punjab
🎬 Watch Now: Feature Video
ਅੰਮ੍ਰਿਤਸਰ: ਭਲਕੇ ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਵਿਧਾਨਸਭਾ ਚੋਣਾਂ ਨੂੰ ਲੈ ਕੇ ਜਲੰਧਰ ਵਿਖੇ 27 ਜਨਵਰੀ ਨੂੰ ਵਰਚੁਅਲ ਰੈਲੀ ਕਰਨਗੇ। ਇਸ ਦੌਰਾਨ ਉਹ ਅੰਮ੍ਰਿਤਸਰ ਵਿਖੇ ਵੀ ਆਉਣਗੇ। ਜਿਸ ਸਬੰਧੀ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਰਾਹੁਲ ਗਾਂਧੀ 27 ਜਨਵਰੀ 9 ਵਜੇ ਅੰਮ੍ਰਿਤਸਰ ਦੀ ਪਾਵਨ ਧਰਤੀ ’ਤੇ ਪਹੁੰਚਣਗੇ ਅਤੇ 117 ਵਿਧਾਇਕਾਂ ਨਾਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਤੋਂ ਬਾਅਦ ਸ੍ਰੀ ਦੁਰਗਿਆਣਾ ਤੀਰਥ ਅਤੇ ਵਾਲਮੀਕਿ ਤੀਰਥ ਦੇ ਵੀ ਦਰਸ਼ਨ ਕਰਨਗੇ। ਇਸ ਤੋਂ ਬਾਅਦ ਉਹ ਜਲੰਧਰ ਵਿਖੇ ਵਰਚੁਅਲ ਰੈਲੀ ਨੂੰ ਸੰਬੋਧਨ ਕਰਨਗੇ। ਦੱਸ ਦਈਏ ਕਿ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਨਵੀਂ ਸੋਚ ਨਵਾਂ ਪੰਜਾਬ ਦਾ ਨਵਾਂ ਨਾਅਰਾ ਦਿੱਤਾ ਹੈ।
Last Updated : Jan 26, 2022, 6:44 PM IST