ਕਿਸਾਨੀ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਦਿੱਤੀ ਸ਼ਰਧਾਂਜਲੀ - farm act
🎬 Watch Now: Feature Video
ਮਾਨਸਾ : ਕੇਂਦਰ ਸਰਕਾਰ ਵੱਲੋ ਪਾਸ ਕੀਤੇ ਗਏ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਅਤੇ ਮਹਿਲਾਵਾਂ ਨੂੰ ਅੱਜ ਪਿੰਡ ਭੈਣੀ ਬਾਘਾ ਵਿੱਚ ਵੱਡੇ ਇਕੱਠ ਦੌਰਾਨ ਸਰਧਾਂਜ਼ਲੀਆਂ ਭੇਟ ਕੀਤੀਆਂ ਗਈਆਂ। ਭੈਣੀ ਬਾਘਾ ਵਿੱਚ ਜੁੜੇ ਹਜ਼ਾਰਾਂ ਕਿਸਾਨਾਂ, ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਜੂਨ ਮਹੀਨੇ ਤੋਂ ਕਾਲੇ ਕਾਨੂੰਨਾਂ ਖਿਲਾਫ ਸ਼ੁਰੂ ਹੋਏ ਅੰਦੋਲਨ ਵਿੱਚ 2 ਮਹਿਲਾਵਾਂ ਸਨੇ ਕੁੱਲ 42 ਕਿਸਾਨ ਸ਼ਹੀਦ ਹੋ ਚੁੱਕੇ ਹਨ । ਜਦੋਂ ਕਿ ਮਾਨਸਾ ਜਿਲ੍ਹੇ ਦੇ ਅੱਠ ਕਿਸਾਨਾਂ ਦੀਆਂ ਜਾਨਾਂ ਸੰਘਰਸ਼ ਲੇਖੇ ਲੱਗੀਆਂ ਹਨ। ਕਿਸਾਨ ਆਗੂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਰਖੇਲ ਅਤੇ ਕਿਸਾਨਾਂ ਦੀ ਕਾਤਲ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਦਿੱਲੀ ਵਿੱਚ ਲੱਗਿਆ ਮੋਰਚਾ ਕਾਨੂੰਨ ਵਾਪਸੀ ਤੱਕ ਜਾਰੀ ਰਹੇਗਾ।