ਪਠਾਨਕੋਟ 'ਚ ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ - india china clash
🎬 Watch Now: Feature Video
ਪਠਾਨਕੋਟ: ਚੀਨ ਵੱਲੋਂ ਕੀਤੀ ਗਈ ਕਾਇਰਾਨਾ ਹਰਕਤ ਦੀ ਜਿੱਥੇ ਹਰ ਪਾਸੇ ਨਿਖੇਧੀ ਕੀਤੀ ਜਾ ਰਹੀ ਹੈ, ਉੱਥੇ ਹੀ ਦੇਸ਼ ਦੇ ਸ਼ਹੀਦ ਹੋਏ ਨੌਜਵਾਨਾਂ ਦੀ ਸ਼ਹਾਦਤ ਨੂੰ ਦੇਸ਼ ਦਾ ਹਰ ਇੱਕ ਨਾਗਰਿਕ ਨਮਨ ਕਰ ਰਿਹਾ ਹੈ। ਜਿਨ੍ਹਾਂ ਨੇ ਡੱਟ ਕੇ ਚੀਨੀ ਸਿਪਾਹੀਆਂ ਦਾ ਮੁਕਾਬਲਾ ਕੀਤਾ ਅਤੇ ਸ਼ਹਾਦਤ ਦਾ ਜਾਮ ਪੀਤਾ ਹੈ। ਇਨ੍ਹਾਂ ਵੀਰ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਦੇ ਲਈ ਪਠਾਨਕੋਟ ਦੇ ਨੌਜਵਾਨ ਸ਼ਹੀਦੀ ਸਮਾਰਕ ਉੱਤੇ ਇਕੱਠੇ ਹੋਏ। ਜਿਸ ਦੇ ਵਿੱਚ ਉਨ੍ਹਾਂ ਨੇ ਸ਼ਹੀਦੀ ਸਮਾਰਕ ਉੱਪਰ ਦੀਵੇ ਬਾਲ ਕੇ ਸ਼ਹੀਦ ਹੋਏ ਨੌਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ।