ਅਣਪਛਾਤੇ ਵਾਹਨ ਨੇ ਦਰੜਿਆ ਮੋਟਰਸਾਈਕਲ ਸਵਾਰ, ਦੋਸ਼ੀ ਫਰਾਰ - jalandhar Accident news
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-14118955-642-14118955-1641530177275.jpg)
ਜਲੰਧਰ: ਜ਼ਿਲ੍ਹੇ ’ਚ ਕਪੂਰਥਲਾ ਰੋਡ ’ਤੇ ਇੱਕ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰ ਨੂੰ ਭਿਆਨਕ ਟੱਕਰ ਮਾਰ ਦਿੱਤੀ। ਇਨ੍ਹਾਂ ਹੀ ਨਹੀਂ ਵਾਹਨ ਚਾਲਕ ਨੇ ਵਿਅਕਤੀ ਦੇ ਸਿਰ ਤੋਂ ਚੱਕੇ ਨੂੰ ਲਗਾ ਦਿੱਤਾ ਜਿਸ ਕਾਰਨ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਹੋ ਗਈ ਹੈ। ਨਾਲ ਹੀ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੂੰ ਇਸ ਸਬੰਧੀ ਜਾਣਕਾਰੀ ਦੇ ਦਿੱਤੀ ਗਈ ਹੈ। ਲਾਸ਼ ਨੂੰ ਸਰਕਾਰੀ ਹਸਪਤਾਲ ’ਚ ਰਖਵਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਨੇੜੇ ਲੱਗੇ ਸੀਸੀਟੀਵੀ ਕੈਮਰੇ ਦੀ ਜਾਂਚ ਕਰ ਦੋਸ਼ੀ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।