ਵਿਧਾਨ ਸਭਾ ਦੀਆਂ ਚੋਣਾਂ 2022: ਪਾਰਟੀਆਂ ਵਿੱਚ ਜੋੜ ਤੋੜ ਦੀ ਨੀਤੀ ਸ਼ੁਰੂ - Vidhan Sabha elections 2022
🎬 Watch Now: Feature Video
ਅੰਮ੍ਰਿਤਸਰ: 2022 ਦੀਆਂ ਚੋਣਾਂ ਨੂੰ ਵੇਖਦੇ ਹੋਏ ਲਗਾਤਾਰ ਹੀ ਜੋੜ ਤੋੜ ਦੀ ਰਾਜਨੀਤੀ ਕੀਤੀ ਜਾ ਰਹੀ ਹੈ, ਉਥੇ ਹੀ ਹੁਣ ਕਈ ਕਾਂਗਰਸੀ ਆਗੂ ਜੋ ਕਿ ਦੂਜੀ ਪਾਰਟੀਆਂ ਵਿੱਚ ਸ਼ਾਮਲ ਹੋਏ ਸਨ, ਉਨ੍ਹਾਂ ਦੀ ਘਰ ਵਾਪਸੀ ਦੀ ਸ਼ੂਰੁਆਤ ਕੀਤੀ ਗਈ ਹੈ, ਪਿਛਲੇ ਸਮੇਂ ਵਿੱਚ ਅਜੇ ਗਿੱਲ ਕਾਂਗਰਸ ਲੋਕ ਦਲ ਵਿੱਚ ਸ਼ਾਮਿਲ ਹੋਏ ਸਨ, ਉਨ੍ਹਾਂ ਵੱਲੋਂ ਕਾਂਗਰਸ ਪਾਰਟੀ 'ਚ ਘਰ ਵਾਪਸੀ ਕੀਤੀ ਗਈ। ਉਨ੍ਹਾਂ ਨੂੰ ਡਾ. ਰਾਜ ਕੁਮਾਰ ਵੇਰਕਾ ਵੱਲੋਂ ਹੁਣ ਖ਼ੁਦ ਹੀ ਇਸ ਨੂੰ ਸ਼ਾਮਲ ਕਰਵਾਇਆ ਗਿਆ ਉਥੇ ਹੀ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ 2022 ਦੀਆਂ ਚੋਣਾਂ ਨੂੰ ਲੈ ਕੇ ਲਗਾਤਾਰ ਹੀ ਜੋ ਲੋਕ ਰੁੱਸੇ ਸਨ, ਉਨ੍ਹਾਂ ਨੂੰ ਮਨਾਉਣ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਅਜੇ ਗਿੱਲ ਨੂੰ ਵੀ ਦੁਬਾਰਾ ਤੋਂ ਉਨ੍ਹਾਂ ਸਾਥੀਆਂ ਨਾਲ ਦੁਬਾਰਾ ਕਾਂਗਰਸ ਵਿੱਚ ਸ਼ਾਮਿਲ ਕੀਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਦੀਆਂ 117 ਸੀਟਾਂ ਦੇ ਉੱਤੇ ਜਿੱਤ ਪ੍ਰਾਪਤ ਕਰਕੇ ਕਾਂਗਰਸ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਦੁਬਾਰਾ ਤੋਂ ਬਣਾਵਾਂਗੇ।