ਕੋਰੋਨਾ ਸੈਂਟਰ ਦੇ ਵਲੰਟੀਅਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਡੀਸੀ ਨੂੰ ਸੌਂਪਿਆ ਮੰਗ ਪੱਤਰ - ਕੋਵਿਡ ਕੇਅਰ ਸੈਂਟਰ
🎬 Watch Now: Feature Video
ਜਲੰਧਰ: ਕੋਵਿਡ ਕੇਅਰ ਸੈਂਟਰ ਵਿੱਚ ਕੰਮ ਕਰਨ ਵਾਲੇ ਵਲੰਟੀਅਰ ਨੂੰ ਪਿਛਲੇ 5 ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਰਕੇ ਡੀਸੀ ਦਫ਼ਤਰ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਹ ਮਹਾਂਮਾਰੀ ਦੌਰਾਨ ਪਿਛਲੇ 6 ਮਹੀਨਿਆਂ ਤੋਂ ਕੰਮ ਕਰ ਰਹੇ ਹਨ ਪਰ ਹੁਣ ਤੱਕ ਉਨ੍ਹਾਂ ਨੂੰ 5 ਮਹੀਨਿਆਂ ਦੇ ਤਨਖਾਹ ਨਹੀਂ ਮਿਲੀ ਹੈ। ਕੋਰੋਨਾ ਵਲੰਟੀਅਰ ਪ੍ਰੀਆ ਨੇ ਦੱਸਿਆ ਕਿ ਪਿਛਲੇ 6 ਮਹੀਨਿਆਂ ਤੋਂ ਉਨ੍ਹਾਂ ਨੇ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਲੋਕਾਂ ਦੀ ਜਾਨ ਬਚਾਈ ਹੈ।