ਹਾਈਕੋਰਟ ਸਮੇਤ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਲਈ ਵੋਟਿੰਗ ਜਾਰੀ - District Bar Association elections
🎬 Watch Now: Feature Video
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਲਈ ਵੋਟਿੰਗ ਕੀਤੀ ਜਾ ਰਹੀ ਹੈ। ਵੱਡੀ ਗਿਣਤੀ ਵਿੱਚ ਵਕੀਲ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨ ਲਈ ਹਾਈਕੋਰਟ ਵਿੱਚ ਪਹੁੰਚ ਰਹੇ ਹਨ। ਇਸੇ ਨਾਲ ਹੀ ਪੰਜਾਬ ਅਤੇ ਹਰਿਆਣਾ ਦੀਆਂ ਕਈ ਜ਼ਿਲ੍ਹਾ ਅਦਾਲਤਾਂ ਵਿੱਚ ਵੀ ਚੋਣਾਂ ਹੋ ਰਹੀਆਂ ਹਨ। ਪੰਜਾਬ ਅਤੇ ਚੰਡੀਗੜ੍ਹ ਦੀਆਂ 75 'ਚੋਂ 57 ਬਾਰ ਐਸੋਸੀਏਸ਼ਨਾਂ ਲਈ ਵੋਟਾਂ ਪਾਈਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਹੀ ਹਰਿਆਣਾ ਦੀਆਂ 61 ਵਿੱਚੋਂ 53 ਵਿੱਚ ਵੋਟਾਂ ਪਾਈਆਂ ਜਾ ਰਹੀਆਂ ਹਨ।