ਕੋਰੋਨਾ ਦੇ ਵੱਧ ਰਹੇ ਕੇਸਾਂ ਕਾਰਨ ਗੜ੍ਹਸ਼ੰਕਰ ਦਾ ਵਾਰਡ 4 ਅਤੇ 11 ਕੰਟਨਮੈਂਟ ਜੋਨ ਐਲਾਨਿਆ - Emergency services only
🎬 Watch Now: Feature Video

ਗੜ੍ਹਸ਼ੰਕਰ: ਕੋਰੋਨਾ ਦੇ ਮਾਮਲਿਆਂ ਨੇ ਸੂਬੇ 'ਚ ਮੁੜ ਰਫ਼ਤਾਰ ਫੜਨੀ ਸ਼ੁਰੂ ਕਰ ਦਿੱਤੀ ਹੈ। ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਗੜ੍ਹਸ਼ੰਕਰ ਪ੍ਰਸ਼ਾਸਨ ਨੇ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਜਿਸ ਦੇ ਚੱਲਦਿਆਂ ਗੜ੍ਹਸ਼ੰਕਰ ਦੇ ਵਾਰਡ ਨੰਬਰ 4 ਅਤੇ ਵਾਰਡ 11 ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ਗਿਆ ਹੈ। ਇਸ ਜ਼ੋਨ ‘ਚ ਸਿਰਫ਼ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ। ਇਹ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਗੜ੍ਹਸ਼ੰਕਰ ਦੇ ਡਾ. ਰਾਜੇਸ਼ ਨੇ ਕਿਹਾ ਕਿ ਸ਼ਹਿਰ ‘ਚ 72 ਕੋਰੋਨਾ ਪਾਜ਼ੀਟਿਵ ਕੇਸ ਹਨ ਜਿਨ੍ਹਾਂ ‘ਚੋਂ 1 ਨੂੰ ਪੀਜੀਆਈ ਭੇਜਿਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣ ਕਰਨ ਤਾਂ ਜੋ ਕੋਰੋਨਾ ਵਾਈਰਸ ਤੋਂ ਬਚਿਆ ਜਾ ਸਕੇ।