ਕਿਸਾਨਾਂ ਦੇ ਹੱਕ 'ਚ ਵਿਧਾਨ ਸਭਾ 'ਚ ਬਿੱਲ ਪਾਸ ਹੋਣ 'ਤੇ ਕਾਂਗਰਸੀਆਂ 'ਚ ਖੁਸ਼ੀ ਦੀ ਲਹਿਰ - Bill passed in Punjab Vidhan Sabha
🎬 Watch Now: Feature Video
ਗੁਰਦਾਸਪੁਰ: ਕੇਂਦਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਕੈਪਟਨ ਸਰਕਾਰ ਵੱਲੋਂ ਵਿਧਾਨ ਸਭਾ 'ਚ ਬਿੱਲ ਪਾਸ ਕਰਨ 'ਤੇ ਕਾਂਗਰਸੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸੇ ਤਹਿਤ ਗੁਰਦਾਸਪੁਰ ਜ਼ਿਲ੍ਹੇ ਦੇ ਤਿਬੜੀ ਚੌਕ 'ਚ ਕਾਂਗਰਸੀ ਵਰਕਰਾਂ ਨੇ ਆਤਿਸ਼ਬਾਜੀ ਚਲਾ ਕੇ ਅਤੇ ਲੱਡੂ ਵੰਡ ਕੇ ਖੁਸ਼ੀ ਮਨਾਈ। ਇਸ ਮੌਕੇ ਕਾਂਗਰਸ ਆਗੂ ਗੁਰਮੀਤ ਸਿੰਘ ਪਾਹੜਾ ਨੇ ਕੈਪਟਨ ਵੱਲੋਂ ਇਹ ਫੈਸਲਾ ਲੈਣ 'ਤੇ ਇਤਿਹਾਸਕ ਦਿਨ ਕਰਾਰ ਦਿੱਤਾ। ਪਾਹੜਾ ਨੇ ਕਿਹਾ ਕੈਪਟਨ ਨੇ ਇੱਕ ਵਾਰ ਫਿਰ ਪੰਜਾਬ ਦੇ ਕਿਸਾਨਾਂ ਦੇ ਹੱਕ 'ਚ ਫੈਸਲਾ ਲੈ ਕੇ ਕਿਸਾਨਾਂ ਦਾ ਦਿਲ ਜਿੱਤ ਲਿਆ ਹੈ।