ਰਾਏਕੋਟ ਦਾਣਾ ਮੰਡੀ 'ਚ ਕਣਕ ਦੀ ਆਮਦ ਸ਼ੁਰੂ, ਪਰ ਆੜ੍ਹਤੀ ਨਾ-ਖੁਸ਼ - Arhati unhappy
🎬 Watch Now: Feature Video
ਰਾਏਕੋਟ: ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖ਼ਰੀਦ 10 ਅਪ੍ਰੈਲ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ, ਜਿਸ ਦੇ ਚਲਦੇ ਰਾਏਕੋਟ ਦੀ ਮੁੱਖ ਦਾਣਾ ਮੰਡੀ ਸਮੇਤ ਪਿੰਡਾਂ ਵਿਚਲੇ ਖਰੀਦ ਕੇਂਦਰਾਂ ’ਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ। ਹਾਲਾਂਕਿ ਪ੍ਰਸ਼ਾਸਨ ਵੱਲੋਂ ਕਣਕ ਦੀ ਖ਼ਰੀਦ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਪਰੰਤੂ ਦਾਣਾ ਮੰਡੀ ਰਾਏਕੋਟ ਦੇ ਕੁਝ ਆੜ੍ਹਤੀਆਂ ਨੇ ਇਨ੍ਹਾਂ ਪ੍ਰਬੰਧਾਂ ਨੂੰ ਨਾਕਾਫੀ ਦੱਸਿਆ ਹੈ। ਕਿਉਂਕਿ ਕਣਕ ਦੀ ਖਰੀਦ ਦਾ ਸੀਜ਼ਨ ਥੋੜ੍ਹੇ ਸਮੇਂ ਲਈ ਹੀ ਚਲਦਾ ਹੈ। ਇਸ ਲਈ ਢੁੱਕਵੇਂ ਪ੍ਰਬੰਧ ਜਲਦ ਨੇਪਰੇ ਚਾੜ੍ਹਨੇ ਚਾਹੀਦੇ ਹਨ।