10 ਅਪ੍ਰੈਲ ਤੋਂ ਕਣਕ ਦੀ ਖ਼ਰੀਦ, ਪਰ ਖੰਨਾ ਮੰਡੀ ਦਾ ਇਹ ਹੈ ਹਾਲ !
🎬 Watch Now: Feature Video
ਖੰਨਾ: ਪੰਜਾਬ ਭਰ ’ਚ ਕਣਕ ਦੀ ਖਰੀਦ 10 ਅਪ੍ਰੈਲ ਤੋਂ ਕੀਤੀ ਜਾ ਰਹੀ ਹੈ। ਪ੍ਰੰਤੂ ਕਿਸਾਨ ਅੰਦੋਲਨ ਦੇ ਨਾਲ ਨਾਲ ਸਿੱਧੀ ਅਦਾਇਗੀ ਦੇ ਮਾਮਲੇ ਨੂੰ ਲੈ ਕੇ ਖਰੀਦ ਉੱਪਰ ਸੰਕਟ ਦੇ ਬੱਦਲ ਮੰਡਰਾ ਰਹੇ ਹਨ। ਕਿਉਂਕਿ ਆੜ੍ਹਤੀਆਂ ਨੇ ਸਿੱਧੀ ਅਦਾਇਗੀ ਦੇ ਮਾਮਲੇ ਨੂੰ ਲੈ ਕੇ ਆਪਣੀਆਂ ਮੰਗਾਂ ਸਰਕਾਰ ਅੱਗੇ ਰੱਖਦੇ ਹੋਏ ਇਹ ਐਲਾਨ ਕਰ ਦਿੱਤਾ ਹੈ ਕਿ ਮੰਗਾਂ ਪੂਰੀਆਂ ਨਾ ਹੋਣ ਤੇ ਉਹ ਕਣਕ ਦੀ ਖਰੀਦ ਦਾ ਬਾਈਕਾਟ ਕਰਨਗੇ। ਉੱਥੇ ਹੀ ਜਦੋਂ ਮੰਡੀਆਂ ਅੰਦਰ ਪ੍ਰਬੰਧਾਂ ਨੂੰ ਲੈ ਕੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਕੋਈ ਪ੍ਰਬੰਧ ਨਹੀਂ ਕੀਤਾ ਗਿਆ ਹੈ। ਕਣਕ ਦੀ ਖਰੀਦ ਨੂੰ ਲੈ ਕੇ ਜਦੋਂ ਮਾਰਕੀਟ ਕਮੇਟੀ ਸਕੱਤਰ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਨੇ ਕਿਹਾ ਕਿ ਪ੍ਰਬੰਧ ਸਾਰੇ ਮੁਕੰਮਲ ਹਨ।