'ਕਿਸਾਨੀ ਸੰਘਰਸ਼ ਨੂੰ ਸਮਰਪਿਤ ਵਿਸ਼ਵ ਫੋਟੋਗ੍ਰਾਫੀ ਦਿਵਸ' - ਵਿਸ਼ਵ ਫੋਟੋਗ੍ਰਾਫੀ ਦਿਵਸ
🎬 Watch Now: Feature Video
ਬਰਨਾਲਾ: ਜ਼ਿਲ੍ਹੇ ’ਚ ਫੋਟੋਗ੍ਰਾਫਰ ਐਸੋਸੀਏਸ਼ਨ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ਕਿਸਾਨ ਮੋਰਚੇ ਨੂੰ ਸਮਰਪਿਤ ਕੀਤਾ ਗਿਆ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਜ਼ਿਲ੍ਹੇ ਭਰ ਦੇ ਫੋਟੋਗ੍ਰਾਫਰਾਂ ਵੱਲੋਂ ਕਿਸਾਨਾਂ ਦੇ ਸੰਘਰਸ਼ ਨੂੰ ਸਹਿਯੋਗ ਦਾ ਐਲਾਨ ਕੀਤਾ ਗਿਆ ਹੈ। ਜਿਸ ਦੇ ਚੱਲਦੇ ਸੰਯੁਕਤ ਕਿਸਾਨ ਮੋਰਚੇ ਦੀ ਬਰਨਾਲਾ ਰੇਲਵੇ ਸਟੇਸ਼ਨ ਦੀ ਸਟੇਜ ਵੀ ਫੋਟੋਗ੍ਰਾਫਰ ਐਸੋਸੀਏਸ਼ਨ ਵੱਲੋਂ ਹੀ ਚਲਾਈ ਗਈ। ਇਸ ਮੌਕੇ ਫੋਟੋਗ੍ਰਾਫਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਕਿਹਾ ਕਿ ਵਿਸ਼ਵ ਫੋਟੋਗ੍ਰਾਫੀ ਦਿਵਸ ਉਨ੍ਹਾਂ ਵੱਲੋਂ ਕਿਸਾਨ ਅੰਦੋਲਨ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਨੇ ਕਿ ਪਿਛਲੇ ਲੰਬੇ ਤੋਂ ਕਿਸਾਨ ਸੰਘਰਸ਼ ਕਰ ਰਹੇ ਹਨ ਜਿਸ ਕਾਰਨ ਉਨ੍ਹਾਂ ਨੇ ਸਰਕਾਰ ਨੂੰ ਮੰਗ ਕੀਤੀ ਕਿ ਉਹ ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ।