ਰੰਜਿਸ਼ ਦੇ ਚੱਲਦਿਆਂ ਚਲੀਆਂ ਗੋਲੀਆਂ, ਇੱਕ ਨੌਜਵਾਨ ਦੀ ਮੌਤ - firing in tarn taran
🎬 Watch Now: Feature Video
ਤਰਨਤਾਰਨ: ਸੂਬੇ ’ਚ ਅਪਰਾਧਿਕ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਸੇ ਤਰ੍ਹਾਂ ਦਾ ਮਾਮਲਾ ਤਰਨਤਾਰਨ ਦੇ ਭਿੱਖੀਵਿੰਡ ਪਿੰਡ ਤੋਂ ਸਾਹਮਣੇ ਆਇਆ ਹੈ ਜਿੱਥੇ ਕੁਝ ਨੌਜਵਾਨਾਂ ਨੇ ਮਾਮੂਲੀ ਰੰਜਿਸ਼ ਦੇ ਚੱਲਦਿਆਂ ਇੱਕ ਘਰ ਤੇ ਗੋਲੀਆਂ ਨਾਲ ਹਮਲਾ ਕਰ ਦਿੱਤਾ ਜਿਸ ਕਾਰਨ ਘਰ ਅੰਦਰ ਮੌਜੂਦ ਇੱਕ ਨੌਜਵਾਨ ਦੀ ਮੌਤ (youth died due to shot firing) ਹੋ ਗਈ। ਮਾਮਲੇ ਸਬੰਧੀ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਮੰਗਾਂ ਅਤੇ ਭੋਲੂ ਨਾਂ ਦੇ ਗੁਆਂਢੀ ਜੇਲ੍ਹ ਤੋਂ ਆਏ ਸੀ ਆਉਂਦਿਆਂ ਉਨ੍ਹਾਂ ਨੇ ਉਸਦੇ ਪਤੀ ਦੇ ਕੁੱਟਮਾਰ ਕੀਤੀ। ਨਾਲ ਹੀ ਘਰ ’ਤੇ ਗੋਲੀਆਂ ਵੀ ਚਲਾਈਆਂ ਜਿਸ ਕਾਰਨ ਉਨ੍ਹਾਂ ਦੇ ਘਰ ਆਏ ਰਿਸ਼ਤੇਦਾਰ ਦੀ ਮੌਤ ਹੋ ਗਈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਇਨਸਾਫ ਦੀ ਮੰਗ ਕੀਤੀ ਹੈ। ਉੱਥੇ ਦੂਜੇ ਪਾਸੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।