ਕਾਂਗਰਸੀ ਤੇ ਅਕਾਲੀ ਵਰਕਰਾਂ ਵਿਚਾਲੇ ਝੜਪ - ਬਸ ਸਟੈਂਡ
🎬 Watch Now: Feature Video
ਅੰਮ੍ਰਿਤਸਰ: ਮਾਮਲਾ ਸ਼ਹਿਰ ਦੇ ਬਸ ਸਟੈਂਡ ਦਾ ਹੈ, ਜਿੱਥੇ ਬੀਤੀ ਰਾਤ ਕਾਂਗਰਸੀ ਅਤੇ ਅਕਾਲੀ ਵਰਕਰਾਂ ਵਿੱਚ ਝੜਪ (Clashes between Congress and Akali workers) ਹੋ ਗਈ। ਕਾਂਗਰਸੀ ਵਰਕਰ ਵੱਲੋਂ ਅਕਾਲੀ ਦਲ ਦੇ ਵਰਕਰ (Congress and Akali worker) ‘ਤੇ ਗੋਲੀ ਚਲਾਉਣ ਦੇ ਇਲਜ਼ਾਮ ਲਗਾਏ ਗਏ ਹਨ। ਉਧਰ ਮੀਡੀਆ ਨਾਲ ਗੱਲਬਾਤ ਦੌਰਾਨ ਪੁਲਿਸ ਅਫ਼ਸਰ (Police officer) ਨੇ ਦੱਸਿਆ ਕਿ ਉਨ੍ਹਾਂ ਨੂੰ ਕਾਂਗਰਸੀ ਵਰਕਰ ਵੱਲੋਂ ਇਸ ਘਟਨਾ ਦੀ ਸ਼ਿਕਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ (Police) ਵੱਲੋਂ ਡਾਕਟਰ ਨਾਲ ਰਾਬਤਾ ਕਰਕੇ ਜ਼ਖ਼ਮੀ ਵਿਅਕਤੀ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇਗੀ ਅਤੇ ਮਾਮਲੇ ਵਿੱਚ ਜੋ ਵੀ ਮੁਲਜ਼ਮ ਹੋਵੇਗਾ ਉਸ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
Last Updated : Feb 3, 2023, 8:17 PM IST