ਗੁਲਾਬੀ ਸੁੰਡੀ ਦੀ ਮਾਰ ਦਾ ਮੁਆਵਜ਼ਾ ਕਿਸਾਨਾਂ ਤੱਕ ਨਹੀ ਪਹੁੰਚਿਆ,ਵੇਖੋ ਕਿਸਾਨਾਂ ਦਾ ਹਾਲ - ਮਾਨਸਾ-ਸਿਰਸਾ ਰੋਡ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-14540652-thumbnail-3x2-hgh.jpg)
ਮਾਨਸਾ:ਮਾਲਵਾ ਪੱਟੀ ਵਿੱਚ ਨਰਮੇ ਦੀ ਫ਼ਸਲ 'ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਾਅਦ ਪੰਜਾਬ ਸਰਕਾਰ ਨੇ ਪ੍ਰਭਾਵਿਤ ਕਿਸਾਨਾਂ ਨੂੰ 17 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ। ਪਰ ਹੁਣ ਤੱਕ ਸਰਕਾਰ ਵੱਲੋਂ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ। ਜਿਸ ਕਾਰਨ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਝੁਨੀਰ ਵਿੱਚ ਮਾਨਸਾ-ਸਿਰਸਾ ਰੋਡ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਵੱਡੇ-ਵੱਡੇ ਫਲੈਕਸ ਲਗਾ ਕੇ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਸੀ। ਪਰ ਹਕੀਕਤ ਵਿੱਚ ਕਿਸਾਨਾਂ ਦੇ ਹੱਥ ਕੁਝ ਨਹੀਂ ਆਇਆ।ਇਸ ਲਈ ਉਹ ਇਸ ਮੰਗ ਨੂੰ ਲੈ ਕੇ ਲਗਾਤਾਰ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਤਾਂ ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਨੂੰ ਐਲਾਨਿਆ ਮੁਆਵਜ਼ਾ ਨਾਂ ਦਿੱਤਾ ਤਾਂਉਹ ਵੱਡਾ ਅੰਦੋਲਨ ਛੇੜਣਗੇ।
Last Updated : Feb 3, 2023, 8:17 PM IST