ਚੋਣਾਂ ’ਚ ਵਿੱਤ ਮੰਤਰੀ ਨੂੰ ਹਰਾਉਣ ਲਈ ਠੇਕਾ ਮੁਲਾਜ਼ਮ ਦਾ ਵੱਡਾ ਐਕਸ਼ਨ ! - Contract Employees Protest Against Finance Minister Manpreet Badal

🎬 Watch Now: Feature Video

thumbnail

By

Published : Feb 13, 2022, 5:12 PM IST

Updated : Feb 3, 2023, 8:11 PM IST

ਬਠਿੰਡਾ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਨੂੰ ਲੈ ਕੇ ਜਿੱਥੇ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਜ਼ੋਰਾਂ ਸ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਉੱਥੇ ਹੀ ਪੰਜਾਬ ਦੀਆਂ ਠੇਕਾ ਮੁਲਾਜ਼ਮ ਯੂਨੀਅਨਾਂ ਵੱਲੋਂ ਹੁਣ ਕਾਂਗਰਸ ਦੇ ਉਮੀਦਵਾਰਾਂ ਖ਼ਿਲਾਫ਼ ਪ੍ਰਚਾਰ ਆਰੰਭਿਆ ਗਿਆ ਹੈ। ਬਠਿੰਡਾ ਵਿਖੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਠੇਕਾ ਮੁਲਾਜ਼ਮਾਂ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਖਿਲਾਫ਼ ਸ਼ਹਿਰ ਚ ਝੰਡਾ ਮਾਰਚ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਰਕਾਰ ’ਤੇ ਵਾਅਦਖਿਲਾਫ਼ੀ ਦੇ ਇਲਜ਼ਾਮ ਲਗਾਉਂਦੇ ਹੋਏ ਸਰਕਾਰ ਖਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ ਗਈ। ਨਾਲ ਹੀ ਉਨ੍ਹਾਂ ਵੱਲੋਂ ਹਲਕੇ ਦੇ ਲੋਕਾਂ ਨੂੰ ਵਿੱਤ ਮੰਤਰੀ ਨੂੰ ਵੋਟਾਂ ਨਾ ਪਾਉਣ ਦੀ ਅਪੀਲ ਕੀਤੀ ਹੈ। ਝੰਡਾ ਮਾਰਚ ਕਰ ਰਹੇ ਠੇਕਾ ਮੁਲਾਜ਼ਮਾਂ ਨੇ ਜਿੱਥੇ ਲੋਕਾਂ ਵਿੱਚ ਪਰਚੇ ਵੰਡੇ ਉਥੇ ਹੀ ਵਿੱਤ ਮੰਤਰੀ ਬਾਦਲ ਵੱਲੋਂ ਮੁਲਾਜ਼ਮਾਂ ਖ਼ਿਲਾਫ਼ ਲਿਆਂਦੀਆਂ ਗਈਆਂ ਨੀਤੀਆਂ ਸਬੰਧੀ ਲੋਕਾਂ ਨੂੰ ਜਾਣੂ ਕਰਵਾਇਆ।
Last Updated : Feb 3, 2023, 8:11 PM IST

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.