ਘੁਮਾਣ 'ਚ ਸਰਕਾਰੀ ਸਕੂਲ ਦੇ ਵਿਦਿਆਰਥੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਦੋ ਮੁਲਜ਼ਮ ਗ੍ਰਿਫ਼ਤਾਰ

🎬 Watch Now: Feature Video

thumbnail

By

Published : Feb 17, 2021, 9:40 AM IST

ਗੁਰਦਾਸਪੁਰ:ਕਸਬਾ ਘੁਮਾਣ 'ਚ ਇੱਕ ਸਰਕਾਰੀ ਸਕੂਲ 'ਚ ਪੜ੍ਹਨ ਵਾਲੇ ਵਿਦਿਆਰਥੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਹੋਣ ਦੀ ਖ਼ਬਰ ਹੈ। ਮ੍ਰਿਤਕ ਵਿਦਿਆਰਥੀ ਬਾਬਾ ਨਾਮਦੇਵ ਜੀ ਸੀਨੀਅਰ ਸੈਕੰਡਰੀ ਸਕੂਲ ਦੇ 12ਵੀਂ ਜਮਾਤਚ 'ਚ ਪੜ੍ਹਦਾ ਸੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸਐਸਪੀ ਬਟਾਲਾ ਰਛਪਾਲ ਸਿੰਘ ਨੇ ਦੱਸਿਆ ਕਿ ਅਣਪਛਾਤੇ ਨੌਜਵਾਨਾਂ ਨੇ ਵਿਦਿਆਰਥੀ ਦਾ ਸਕੂਲ ਦੇ ਗੇਟ ਬਾਹਰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਇਹ ਕਤਲ ਜ਼ਮੀਨੀ ਵਿਵਾਦ ਦੇ ਚਲਦੇ ਕੀਤਾ ਗਿਆ ਹੈ। ਪੁਲਿਸ ਵੱਲੋਂ ਇਸ ਕਤਲ ਮਾਮਲੇ 'ਚ 4 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ ਤੇ ਉਨ੍ਹਾਂ ਇਸ ਮਾਮਲੇ ਦੀ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਅਧਿਕਾਰੀ ਨੇ ਜਲਦ ਹੀ ਇਸ ਮਾਮਲੇ ਦੇ ਹੋਰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਗੱਲ ਆਖੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.