ਜਲੰਧਰ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ
🎬 Watch Now: Feature Video
ਜਲੰਧਰ:ਆਏ ਦਿਨ ਸ਼ਹਿਰ 'ਚ ਲੁੱਟ ਖੋਹ ਦੀਆਂ ਵਾਰਦਾਤਾਂ ਵੱਧ ਗਈਆਂ ਹਨ।ਜਲੰਧਰ ਪੁਲਿਸ ਨੇ ਲੁੱਟਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਦੱਸਦੇ ਹੋਏ ਐਸਐਚਓ ਕ ਗਗਨਦੀਪ ਸਿੰਘ ਸੇਖੋਂ ਨੇ ਦੱਸਿਆ ਕਿ ਉਨ੍ਹਾਂ ਨੂੰ ਰਵੀ ਨਾਮਕ ਨੌਜਵਾਨ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਰਾਹ 'ਚ ਤਿੰਨ ਲੋਕਾਂ ਨੇ ਉਸ ਨਾਲ ਕੁੱਟਮਾਰ ਕਰਕੇ ਉਸ ਦਾ ਮੋਬਾਈਲ ਫੋਨ ਖੋਹ ਲਿਆ। ਪੁਲਿਸ ਵੱਲੋਂ ਸਪੈਸ਼ਲ ਨਾਕਾਬੰਦੀ ਦੌਰਾਨ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਲੋਕਾਂ ਨੂੰ ਕਾਬੂ ਕੀਤਾ ਹੈ। ਪੁਲਿਸ ਮੁਤਾਬਕ ਲੁੱਟ ਖੋਹ ਕਰਨ ਵਾਲੇ ਇਸ ਗਿਰੋਹ 'ਚ ਕੁੱਲ 5 ਮੈਂਬਰ ਹਨ, ਪੁਲਿਸ ਨੇ ਇਨ੍ਹਾਂ ਚੋਂ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਮੁਲਜ਼ਮਾਂ 'ਤੇ ਪਹਿਲਾਂ ਵੀ ਕਈ ਅਪਰਾਧਕ ਮਾਮਲੇ ਦਰਜ ਹਨ।ਪੁਲਿਸ ਨੇ ਮੁਲਜ਼ਮਾਂ ਕੋਲੋਂ ਲੁੱਟੇ ਹੋਏ ਮੋਬਾਈਲ ਤੇ ਤਿੰਨ ਦੋ ਪਹੀਆ ਵਾਹਨ ਵੀ ਬਰਾਮਦ ਕੀਤੇ ਹਨ।