ਚੋਰੀ ਦੇ ਪੰਜ ਮੋਬਾਇਲ ਅਤੇ ਚਾਰ ਮੋਟਰਸਾਇਕਲਾਂ ਸਣੇ ਇੱਕ ਵਿਅਕਤੀ ਕਾਬੂ - court
🎬 Watch Now: Feature Video
ਫਰੀਦਕੋਟ : ਜੈਤੋ ਪੁਲਿਸ ਵੱਲੋਂ ਚੋਰੀ ਦੇ ਪੰਜ ਮੋਬਾਇਲ ਅਤੇ ਚਾਰ ਮੋਟਰਸਾਇਕਲਾਂ ਸਣੇ ਇਕ ਵਿਅਕਤੀ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਹੋਈ ਹੈ। ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਐਸਐਚਓ ਰਾਜੇਸ਼ ਕੁਮਾਰ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਵਾਸੀ ਕੋਠੇ ਮਾਹਲਾ ਸਿੰਘ ਵੱਲੋਂ ਮੋਟਰਸਾਈਕਲ ਚੋਰੀ ਹੋਣ ਦੀ ਸ਼ਿਕਾਇਤ ਲਿਖਾਈ ਗਈ ਸੀ ਜਿਸ ਤੇ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ। ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ ਹੈ ਅਤੇ ਅਦਾਲਤ ਵਿੱਚ ਪੇਸ਼ ਕਰ ਰਿਮਾਂਡ ਹਾਸਲ ਕੀਤਾ ਜਾਵੇਗਾ।