ਅੰਮ੍ਰਿਤਸਰ 'ਚ ਆਪਸੀ ਰੰਜਿਸ਼ ਦੇ ਚਲਦੇ ਚੱਲੀ ਗੋਲੀ, ਜਾਨੀ ਨੁਕਸਾਨ ਤੋਂ ਬਚਾਅ - ਜਾਨੀ ਨੁਕਸਾਨ
🎬 Watch Now: Feature Video
ਅੰਮ੍ਰਿਤਸਰ: ਇੱਥੋਂ ਦੇ ਮੋਹਕਮਪੁਰਾ ਇਲਾਕੇ ਵਿੱਚ ਆਪਸੀ ਰੰਜਿਸ਼ ਦੇ ਚੱਲਦੇ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਗੋਲੀ ਚੱਲਣ ਨਾਲ ਨੌਜਵਾਨ ਜ਼ਖ਼ਮੀ ਹੋ ਗਿਆ ਹੈ। ਪੀੜਤ ਦਾ ਨਾਂਅ ਸਤਵਿੰਦਰ ਸਿੰਘ ਹੈ। ਸਤਵਿੰਦਰ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸਤਵਿੰਦਰ ਸਿੰਘ ਨੇ ਕਿਹਾ ਕਿ ਉਸ ਦੀ ਪੁਰਾਣੀ ਦੁਸ਼ਮਣੀ ਉਸ ਦੇ ਇਲਾਕੇ ਦੇ ਲੋਕਾਂ ਨਾਲ ਸੀ ਜਿਨ੍ਹਾਂ ਨੇ ਪਿਛਲੇ ਦਿਨੀਂ ਵਿੱਚ ਉਸ ਦੇ ਖ਼ਿਲਾਫ਼ ਕੇਸ ਦਰਜ ਕੀਤਾ ਸੀ ਅਤੇ ਅੱਜ ਇੱਕ ਵਾਰ ਫਿਰ ਉਨ੍ਹਾਂ ਨੇ ਉਸ 'ਤੇ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਦੋਸ਼ੀਆਂ ਦੇ ਖ਼ਿਲਾਫ਼ ਨੂੰ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਜਾਂਚ ਅਧਿਕਾਰੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।