ਚੋਰਾਂ ਨੇ ਕੀਤਾ ਕਿਸਾਨਾਂ ਦੇ ਨੱਕ 'ਚ ਦਮ - Hoshiarpur
🎬 Watch Now: Feature Video

ਹੁਸ਼ਿਆਰਪੁਰ:ਪੰਜਾਬ ਦੇ ਵਿੱਚ ਲਗਾਤਾਰ ਵਧ ਰਹੀਆਂ ਲੁੱਟ ਖੋਹ ਤੇ ਚੋਰੀ ਦੀਆਂ ਵਾਰਦਾਤਾਂ ਦੇ ਕਾਰਨ ਲੋਕਾਂ ਦੇ ਵਿੱਚ ਚਿੰਤਾ ਦਾ ਮਾਹੌਲ ਹੈ। ਅਜਿਹਾ ਇੱਕ ਮਾਮਲਾ ਗੜ੍ਹਸ਼ੰਕਰ ਦੇ ਪਿੰਡ ਦਾਰਾਪੁਰ ਤੋ ਸਾਹਮਣੇ ਆਇਆ ਹੈ। ਜਿੱਥੇ ਤਕਰੀਬਨ ਦਸ ਮੋਟਰਾਂ ਦੀਆਂ ਤਾਰਾਂ ਚੋਰੀ ਹੋਇਆ ਹਨ। ਇਸ ਬਾਬਤ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਦੇ ਆਬਾਦੀ ਦੇ ਬਾਹਰਲੇ ਪਾਸੇ ਖੇਤਾਂ ਵਿੱਚ ਬੀਤੀ ਰਾਤ ਤਕਰੀਬਨ ਦੱਸ ਮੋਟਰਾਂ ਦੀਆਂ ਤਾਰਾਂ ਨੂੰ ਚੋਰੀ ਕਰ ਲਿਆ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਇਸ ਸੰਬੰਧ ਵਿਚ ਪੁਲੀਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਕਿਹਾ ਕਿ ਮਾਮਲੇ ਦਾ ਜ਼ਾਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।