ਹਸਪਤਾਲ ’ਚ ਅਵਾਰਾ ਕੁੱਤਿਆਂ ਨੇ ਲਾਸ਼ ਨੂੰ ਨੋਚਿਆ ! - Amritsar latest news
🎬 Watch Now: Feature Video
ਅੰਮ੍ਰਿਤਸਰ: ਜ਼ਿਲ੍ਹੇ ਦਾ ਗੁਰੂ ਨਾਨਕ ਦੇਵ ਹਸਪਤਾਲ ਆਏ ਦਿਨ ਹੀ ਕਿਸੇ ਨਾ ਕਿਸੇ ਵਿਵਾਦ ਕਰਕੇ ਚਰਚਾ ’ਚ ਰਹਿੰਦਾ ਹੈ। ਹੁਣ ਹਸਪਤਾਲ ਵਿੱਚੋਂ ਇੱਕ ਹੋਰ ਰੂੰਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ। ਹਸਪਤਾਲ ਦੇ ਐਮਰਜੈਂਸੀ ਦੇ ਬੇਸਮੈਂਟ ਵਿੱਚ ਕੁੱਤਿਆਂ ਦੀ ਨੋਚੀ ਖੂਨ ਨਾਲ ਲਥਪਥ ਇੱਕ ਲਾਸ਼ ਬਰਾਮਦ ਹੋਈ ਹੈ। ਲਾਸ਼ ਦੀ ਬਦਬੂ ਆਉਣ ਤੋਂ ਬਾਅਦ ਇਸ ਘਟਨਾ ਪਤਾ ਲੱਗ ਸਕਿਆ ਹੈ ਜਿਸ ਤੋਂ ਬਾਅਦ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਫਿਲਹਾਲ ਪੁਲਿਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
Last Updated : Feb 3, 2023, 8:18 PM IST