ਘਰੇਲੂ ਕਲੇਸ਼ ਨੇ ਲਈ ਪ੍ਰਵਾਸੀ ਮਜ਼ਦੂਰ ਦੀ ਜਾਨ - ਜੈਤੋ ਦੇ ਨਾਲ ਲੱਗਦੇ ਪਿੰਡ ਰਾਮੇਆਣਾ
🎬 Watch Now: Feature Video
ਫਰੀਦਕੋਟ: ਜੈਤੋ ਦੇ ਨਾਲ ਲੱਗਦੇ ਪਿੰਡ ਰਾਮੇਆਣਾ (Village Rameana) ਵਿਖੇ ਘਰੇਲੂ ਕਲੇਸ਼ ਦੇ ਚਲਦਿਆਂ 25 ਸਾਲਾਂ ਪ੍ਰਵਾਸੀ ਮਜ਼ਦੂਰ ਵੱਲੋਂ ਫਾਹਾ ਲੈਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਮ੍ਰਿਤਕ ਨੇ ਆਪਣੀ ਪਤਨੀ ਤੋਂ ਦੁੱਖੀ ਹੋ ਕੇ ਖੁਦਕੁਸ਼ੀ (Suicide) ਕੀਤੀ ਹੈ, ਉਸ ਨੇ ਦੱਸਿਆ ਕਿ ਇਸ ਘਟਨਾ ਦੇ ਲਈ ਮ੍ਰਿਤਕ ਦੀ ਪਤਨੀ ਜ਼ਿੰਮੇਵਾਰ (wife of the deceased responsible) ਹੈ। ਉਧਰ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ (Police) ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ, ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਮਾਪਿਆ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ।
Last Updated : Feb 3, 2023, 8:17 PM IST