ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਬਲਾਕ ਇਕਾਈ ਵੱਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ - ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ
🎬 Watch Now: Feature Video
ਫਰੀਦਕੋਟ: ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਬਲਾਕ ਇਕਾਈ ਵੱਲੋਂ ਕੇਂਦਰ ਸਰਕਾਰ ਖਿਲਾਫ਼ ਬੀਬੀਐਮਬੀ, ਲਖੀਮਪੁਰਖੀਰੀ ਅਤੇ ਐਮਐਸਪੀ ਸਮੇਤ ਕਈ ਮੁੱਦਿਆਂ ਤੇ ਸਰਕਾਰ ਨੂੰ ਘੇਰਦਿਆਂ ਮੋਟਰਸਾਇਕਲ ਮਾਰਚ ਕੱਢਿਆ ਗਿਆ ਅਤੇ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਉਹਨਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਬੀਬੀਐਮਬੀ ਵਿਚ ਪੰਜਾਬ ਅਤੇ ਹਰਿਆਣਾਂ ਦੀ ਹਿੱਸੇਦਾਰੀ ਖਤਮ ਕਰਨ, ਲਖੀਮਪੁਰਖੀਰੀ ਦੇ ਦੋਸੀਆਂ ਨੂੰ ਸਜਾਵਾਂ ਨਾਂ ਦੇਣ ਅਤੇ ਕਿਸਾਨਾਂ ਦੀਆ ਫਸਲਾਂ ਲਈ ਐਮਐਸਪੀ ਦੇ ਮੁੱਦੇ ਤੇ ਸਾਂਝੀ ਕਮੇਟੀ ਨਾਂ ਬਣਾਏ ਜਾਣ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅੱਜ ਉਹਨਾਂ ਵੱਲੋਂ ਪਿੰਡ ਟਹਿਣਾਂ ਤੋਂ ਮੋਟਰਸਾਇਕਲ ਮਾਰਚ ਸੁਰੂ ਕੀਤਾ ਗਿਆ ਹੈ ਜੋ ਵੱਖ ਵੱਖ ਪਿੰਡਾਂ ਵਿਚ ਜਾ ਕੇ ਕੇਂਦਰ ਸਰਕਾਰ ਖਿਲਾਫ ਕਿਸਾਨਾਂ ਨੂੰ ਲਾਮਬੱਧ ਕਰੇਗਾ।
Last Updated : Feb 3, 2023, 8:20 PM IST